ਲੁਧਿਆਣਾ: ਰੇਹੜੀ ਫੜ੍ਹੀਆਂ ਵਾਲਿਆਂ ਦੀ ਹਮਾਇਤ ਕਰਨ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਵੱਲੋਂ ਅਕਾਲੀ ਦਲ ਦੇ ਯੂਥ ਜ਼ਿਲ੍ਹਾ ਪ੍ਰਧਾਨ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਧਾਰਾ 188 ਦੇ ਤਹਿਤ ਦਰਜ ਕੀਤੇ ਗਏ ਮਾਮਲੇ ਨੂੰ ਲੈ ਕੇ ਅਕਾਲੀ ਦਲ ਦਾ ਵਫ਼ਦ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਮਿਲਣ ਲਈ ਪਹੁੰਚਿਆ। ਵਫ਼ਦ ਵੱਲੋਂ ਪੁਲਿਸ ਕਮਿਸ਼ਨਰ ਨੂੰ ਦੋਵਾਂ ਆਗੂਆਂ ਤੇ ਦਰਜ ਕੀਤੇ ਗਏ ਪਰਚੇ ਰੱਦ ਕਰਨ ਦੀ ਮੰਗ ਕੀਤੀ ਗਈ ਅਤੇ ਅਜਿਹਾ ਨਾ ਕਰਨ ਤੇ ਡੀਜੀਪੀ ਪੰਜਾਬ ਅਤੇ ਫਿਰ ਹਾਈਕੋਰਟ ਚ ਪਟੀਸ਼ਨ ਪਾਉਣ ਦੀ ਵੀ ਗੱਲ ਕਹੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਕੀਲ ਪਰਉਪਕਾਰ ਸਿੰਘ ਘੁੰਮਣ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਦੋਵੇਂ ਆਗੂਆਂ 'ਤੇ ਜੋ ਮਾਮਲਾ ਦਰਜ ਕੀਤਾ ਗਿਆ ਹੈ, ਉਹ ਸਰਾਸਰ ਸਿਆਸੀ ਰੰਜਿਸ਼ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਸਾਨੂੰ ਆਪਣੀ ਗੱਲ ਕਹਿਣ ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਉਹ ਬੀਜ ਵੀ ਪੰਜਾਬ ਨੂੰ ਮਿਲਣਗੇ ਤੇ ਹਾਈਕੋਰਟ ਵਿੱਚ ਪਟੀਸ਼ਨ ਵੀ ਦਰਜ ਕਰਨਗੇ।