ਅਕਾਲੀ ਦਲ ਨੇ ਨਗਰ ਨਿਗਮ ਬਾਹਰ ਲਾਏ ਡੇਰੇ
ਲੁਧਿਆਣਾ 'ਚ ਅਕਾਲੀ ਦਲ ਨੇ ਆਪਣੇ ਪ੍ਰਦਰਸ਼ਨ ਨੂੰ ਅੱਗੇ ਵਧਾਉਂਦੇ ਹੋਏ ਨਗਰ ਨਿਗਮ ਦੇ ਜ਼ੋਨ ਬੀ ਮੁਹਰੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਮੰਗ ਹੈ ਕਿ ਅਧੂਰੇ ਪਏ ਕੰਮਾਂ ਨੂੰ ਜਲਦੀ ਪੂਰਾ ਕੀਤਾ ਜਾਵੇ।
ਅਕਾਲੀ ਦਲ ਦਾ ਪ੍ਰਦਰਸ਼ਨ
ਲੁਧਿਆਣਾ: ਸ਼ਹਿਰ 'ਚ ਅਧੂਰੇ ਪਏ ਕੰਮਾਂ ਨੂੰ ਲੈ ਕੇ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਅਕਾਲੀ ਦਲ ਵਰਕਰ ਨਗਰ ਨਿਗਮ ਦੇ ਚਾਰੋਂ ਜ਼ੋਨਾਂ ਦੇ ਬਾਹਰ ਮੁਜ਼ਾਹਰੇ ਕਰ ਰਿਹਾ ਹੈ। ਆਪਣੇ ਪ੍ਰਦਰਸ਼ਨ ਨੂੰ ਜਾਰੀ ਰੱਖਦੇ ਸੋਮਵਾਰ ਨੂੰ ਅਕਾਲੀ ਦਲ ਲੁਧਿਆਣਾ ਦੇ ਜ਼ੋਨ ਬੀ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਕਾਂਗਰਸ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਤੋਂ ਇਲਾਵਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਯੂਥ ਦੇ ਪ੍ਰਧਾਨ ਵੀ ਸ਼ਾਮਿਲ ਰਹੇ।