ਲੁਧਿਆਣਾ: ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਰਹੇ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਪੰਜਾਬ ਪੁਲਿਸ (Punjab police raid on Kumar Vishwas' house) ਤੋਂ ਬਾਅਦ ਸਿਆਸਤ ਭਖਦੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਜਿੱਥੇ ਵਿਰੋਧੀਆਂ ਵੱਲੋਂ ਕੇਜਰੀਵਾਲ ’ਤੇ ਸਵਾਲ ਚੁੱਕੇ ਜਾ ਰਹੇ ਨੇ ਉੱਥੇ ਹੀ ਸੀਐਮ ਭਗਵੰਤ ਮਾਨ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਹੈ ਕਿ ਆਪਣੇ ਸਿਆਸੀ ਮੁਫਾਦ ਲਈ ਕਿਸੇ ਵੀ ਦੂਜੇ ਸੂਬੇ ਵਿੱਚ ਆਪਣੀ ਪੁਲਿਸ ਨੂੰ ਭੇਜਣਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਗੈਰ ਸੰਵਿਧਾਨਕ ਹੈ ਇਸ ’ਤੇ ਕੇਜਰੀਵਾਲ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਵਿੱਚ ਸਿਵਲ ਵਾਰ ਪੈਦਾ ਹੋ ਸਕਦੀ ਹੈ ਕਿਉਂਕਿ ਇੱਕ ਸੂਬੇ ਦੀ ਪੁਲਿਸ ਦਾ ਦੂਜੇ ਸੂਬੇ ਦੇ ਵਿੱਚ ਜਾ ਕੇ ਕਾਰਵਾਈ ਕਰਨਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।