ਲੁਧਿਆਣਾ: ਡੇਰਾ ਵਿਵਾਦ ਨੂੰ ਲੈ ਕੇ ਲਗਾਤਾਰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ। ਸੱਤਾ ਧਿਰ ਬੀਤੀ ਅਕਾਲੀ-ਭਾਜਪਾ ਸਰਕਾਰ ਦੇ ਡੇਰਾ ਸੱਚਾ ਸੌਦਾ ਨਾਲ ਸਬੰਧ ਹੋਣ ਦੇ ਇਲਜ਼ਾਮ ਲਾ ਰਹੀ ਹੈ। ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਹੈ ਕਿ ਕਾਂਗਰਸ ਆਪਣੇ ਚੋਣ ਮੈਨੀਫੈਸਟੋ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੀ, ਪਰ ਹੁਣ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੀਆ ਚਾਲਾਂ ਚੱਲ ਰਹੀ ਹੈ।
ਗਰੇਵਾਲ ਨੇ ਕਿਹਾ ਕਿ ਸਾਲ 2007 ਦੇ ਵਿਚ ਕਾਂਗਰਸ ਨੇ ਡੇਰੇ ਤੋਂ ਚੋਣਾਂ ਲਈ ਸਮਰਥਨ ਮੰਗਿਆ ਸੀ, ਉਨ੍ਹਾਂ ਕਿਹਾ ਕਿ ਡੇਰੇ ਅਤੇ ਕਾਂਗਰਸ ਦੀ ਸਿੱਧੀ ਸਾਂਝ ਹੈ। ਕਿਉਂਕਿ ਕੇਂਦਰ ਵਿੱਚ ਭਾਜਪਾ ਸਰਕਾਰ ਆਉਣ ਤੋਂ ਬਾਅਦ ਵੀ ਡੇਰੇ ਦੇ ਖ਼ਿਲਾਫ਼ ਕਾਰਵਾਈ ਹੋਈ। ਗਰੇਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਓਪਨ ਚੈਲੇਂਜ ਕੀਤਾ ਕਿ ਉਹ ਮਾਮਲੇ ਦੀ ਜਾਂਚ ਸੀਬੀਆਈ ਜਾਂ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾ ਕੇ ਵੇਖ ਲੈਣ ਅਸਲੀਅਤ ਸਾਹਮਣੇ ਆ ਜਾਵੇਗੀ।