ਲੁਧਿਆਣਾ: ਰਾਏਕੋਟ ਦੇ ਪਿੰਡ ਕਾਲਸਾਂ ਵਿਖੇ ਅੱਜ ਸਵੇਰੇ 7 ਵਜੇ ਦੇ ਕਰੀਬ 80 ਸਾਲਾ ਸੀਨੀਅਰ ਅਕਾਲੀ ਆਗੂ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੁਰਦੇਵ ਸਿੰਘ ਕਾਲਸਾਂ ਵੱਲੋਂ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਜੱਥੇਦਾਰ ਗੁਰਦੇਵ ਸਿੰਘ ਕਾਲਸਾਂ ਦੇ ਭਤੀਜੇ ਅਜਮੇਰ ਸਿੰਘ, ਜਗਜੀਤ ਸਿੰਘ, ਹਰਵਿੰਦਰ ਸਿੰਘ ਲਾਲੀ ਅਤੇ ਮੋਹਤਵਰਾਂ ਨੇ ਦੱਸਿਆ ਕਿ ਮ੍ਰਿਤਕ ਨੇ ਅੱਜ ਤੜਕੇ ਗੁਰਦੁਆਰਾ ਸਾਹਿਬ ਤੋਂ ਅਨਾਉਸਮੈਂਟ ਕਰਕੇ ਗੁਰੂਘਰ ਦਾ ਸਾਰਾ ਹਿਸਾਬ-ਕਿਤਾਬ ਪਿੰਡ ਵਾਸੀਆਂ ਨੂੰ ਸੁਣਾਇਆ ਅਤੇ ਸਿਹਤ ਠੀਕ ਨਾ ਹੋਣ ਕਾਰਨ ਗੁਰੂਘਰ ਦੀ ਪ੍ਰਧਾਨਗੀ ਦਾ ਭਾਰ ਸੰਭਾਲਣ ਤੋਂ ਇਨਕਾਰ ਕਰ ਦਿੱਤਾ। ਇਸ ਉਪਰੰਤ ਪਿੰਡ ਜਲਾਲਦੀਵਾਲ ਵਾਲੇ ਰਸਤੇ 'ਤੇ ਕੁੱਝ ਵਿਅਕਤੀਆਂ ਨਾਲ ਸਵੇਰ ਦੀ ਸੈਰ 'ਤੇ ਗਏ ਸਨ।
ਅਕਾਲੀ ਆਗੂ ਨੇ ਟੈਂਕੀ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ - ਖੁਦਕੁਸ਼ੀ
ਰਾਏਕੋਟ ਦੇ ਪਿੰਡ ਕਾਲਸਾਂ ਵਿਖੇ ਅੱਜ ਸਵੇਰੇ 7 ਵਜੇ ਦੇ ਕਰੀਬ 80 ਸਾਲਾ ਸੀਨੀਅਰ ਅਕਾਲੀ ਆਗੂ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੁਰਦੇਵ ਸਿੰਘ ਕਾਲਸਾਂ ਵੱਲੋਂ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਿਸ ਦੀ ਵਾਪਸੀ ਤੋਂ ਬਾਅਦ ਪਾਣੀ ਵਾਲੀ ਟੈਂਕੀ 'ਤੇ ਚਲੇ ਗਏ ਅਤੇ ਨਾਲ ਦੇ ਸਾਥੀ ਆਪਣੇ ਘਰਾਂ ਨੂੰ ਆ ਗਏ। ਇਸ ਦੌਰਾਨ ਪਿੰਡ ਦੇ ਇੱਕ ਲੜਕੇ ਨੇ ਦੇਖਿਆ ਕਿ ਜੱਥੇਦਾਰ ਕਾਲਸਾਂ ਪਾਣੀ ਟੈਂਕੀ ਤੋਂ ਲਟਕ ਰਹੇ ਸਨ, ਜਦੋਂ ਉਕਤ ਲੜਕਾ ਮਦਦ ਲਈ ਪਿੰਡ ਵਾਸੀਆਂ ਨੂੰ ਸੱਦਣ ਗਿਆ, ਤਦ ਨੂੰ ਉਨ੍ਹਾਂ ਬੋਲੇ ਸੋ ਨਿਹਾਲ ਦਾ ਜੈਕਾਰਾ ਛੱਡ ਕੇ ਛਾਲ ਮਾਰ ਦਿੱਤੀ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜੱਥੇਦਾਰ ਗੁਰਦੇਵ ਸਿੰਘ ਕਾਲਸਾਂ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਕੁੱਝ ਨਹੀਂ ਪਤਾ ਲੱਗਿਆ। ਪ੍ਰੰਤੂ ਪਿਛਲੇ ਕੁੱਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸਨ। ਇਸ ਮੌਕੇ ਸਮੂਹ ਪਿੰਡ ਵਾਸੀ ਜੱਥੇਦਾਰ ਕਾਲਸਾਂ ਵੱਲੋਂ ਚੁੱਕੇ ਕਦਮ ਤੋਂ ਕਾਫੀ ਦੁੱਖੀ ਸਨ।
ਇਸ ਮਾਮਲੇ ਦੀ ਸੂਚਨਾ ਮਿਲਣ 'ਤੇ ਘਟਨਾ ਸਥਾਨ 'ਤੇ ਪੁੱਜੇ ਪੁਲਿਸ ਥਾਣਾ ਸਦਰ ਰਾਏਕੋਟ ਦੇ ਐਸਐਚਓ ਅਜੈਬ ਸਿੰਘ ਅਤੇ ਪੁਲਿਸ ਚੌਂਕੀ ਜਲਾਲਦੀਵਾਲ ਦੇ ਇੰਚਾਰਜ ਗੁਰਸੇਵਕ ਸਿੰਘ ਨੇ ਸਥਿਤੀ ਦਾ ਜਾਇਜਾ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਮੁੱਖੀ ਅਜੈਬ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪਾਸਟਮਾਰਟਮ ਲਈ ਭੇਜ ਦਿੱਤਾ। ਇਸ ਸਬੰਧ ਵਿੱਚ ਪਰਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ, ਉਥੇ ਹੀ ਮਾਮਲੇ ਦੀ ਬਰੀਕੀ ਨਾਲ ਪੜਤਾਲ ਕੀਤੀ ਜਾਵੇਗੀ, ਜੇਕਰ ਕੋਈ ਤੱਥ ਸਾਹਮਣੇ ਆਵੇਗਾ, ਉਸ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।