ਲੁਧਿਆਣਾ: ਗੁਰੂ ਨਾਨਕ ਦੇਵ ਜੀ ਨੂੰ ਲੈ ਕੇ ਪੰਜਾਬ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਅਕਾਲੀ ਦਲ ਲਗਾਤਾਰ ਪੰਜਾਬ ਸਰਕਾਰ ਨੂੰ ਅਤੇ ਮੰਤਰੀ ਰੰਧਾਵਾ ਨੂੰ ਘੇਰ ਰਹੀ ਹੈ। ਇਸ ਨੂੰ ਲੈ ਕੇ ਅਕਾਲੀ ਦਲ ਵੱਲੋਂ ਜ਼ਿਲ੍ਹਾ ਮੁਖੀਆਂ ਨੂੰ ਮੰਗ ਪੱਤਰ ਸੌਂਪੇ ਗਏ ਜਿਸ ਵਿੱਚ ਉਨ੍ਹਾਂ ਨੇ ਸੁਖਜਿੰਦਰ ਰੰਧਾਵਾ 'ਤੇ ਕਾਰਵਾਈ ਦੀ ਮੰਗ ਕੀਤੀ ਹੈ।
ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਸੁਖਜਿੰਦਰ ਰੰਧਾਵਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਦੀ ਤੁਲਨਾ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਹੈ, ਜੋ ਕਿ ਇੱਕ ਬੇਹੱਦ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਵਿਰੁੱਧ ਮਾਮਲਾ ਦਰਜ ਕਰਨ ਸੰਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਪੁਲਿਸ ਕਮਿਸ਼ਨਰ ਨੂੰ ਦੇ ਕੇ ਆਏ ਹਨ।