ਲੁਧਿਆਣਾ: ਰਾਏਕੋਟ ਵਿਖੇ ਨੂਰਾ ਮਾਹੀ ਬੱਸ ਸਟੈਂਡ ਇਮਾਰਤ ਬਣਨ ਤੋਂ ਪਹਿਲਾਂ ਹੀ ਚਰਚਾਵਾਂ ਚ ਆ ਗਈ ਹੈ। ਦੱਸ ਦਈਏ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਜਿਲ੍ਹਾ ਯੂਥ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਹੋਰਨਾਂ ਅਕਾਲੀ ਆਗੂਆਂ ਵੱਲੋਂ ਨਿਰਮਾਣ ਕਾਰਜ ਵਾਲੇ ਸਥਾਨ ਦਾ ਦੌਰਾ ਕਰਕੇ ਜਾਇਜਾ ਲਿਆ।
ਇਸ ਦੌਰਾਨ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਰਾਏਕੋਟ ਬੱਸ ਸਟੈਂਡ ਦੀ ਇਮਾਰਤ ਦੇ ਨਿਰਮਾਣ ਵਿੱਚ ਖਾਮੀਆਂ ਦੀ ਸ਼ਿਕਾਇਤ ਮਿਲੀ ਸੀ। ਜਿਸ ਕਾਰਨ ਉਨ੍ਹਾਂ ਨੇ ਆਪਣੇ ਸਾਥੀ ਅਕਾਲੀ ਆਗੂਆਂ ਦੇ ਨਾਲ ਨਿਰਮਾਣ ਕਾਰਜ ਵਾਲੀ ਥਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਦੇਖਿਆ ਕਿ ਠੇਕੇਦਾਰ ਵੱਲੋਂ ਪੁਰਾਣੀ ਇੱਟ ਲਗਾਈ ਜਾ ਰਹੀ ਸੀ ਅਤੇ ਜੰਗਾਲ ਲੱਗਿਆ ਸਰੀਆ ਵਰਤਿਆ ਜਾ ਰਿਹਾ ਸੀ, ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਰਾਏਕੋਟ ਦੇ ਬੱਸ ਸਟੈਂਡ ਦੇ ਨਿਰਮਾਣ ਵਿੱਚ ਘਪਲਾ ਹੋ ਰਿਹਾ ਹੈ, ਜਿਸ ਦੀ ਡਿਪਟੀ ਕਮਿਸ਼ਨਰ ਲੁਧਿਆਣਾ ਕੋਲ ਸ਼ਿਕਾਇਤ ਕੀਤੀ ਜਾਵੇਗੀ, ਉੱਥੇ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਅਕਾਲੀ ਸਰਕਾਰ ਬਣਨ ’ਤੇ ਇਸ ਦੀ ਜਾਂਚ ਕਰਵਾਈ ਜਾਵੇਗੀ।