ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 'ਪੰਜਾਬ ਮੰਗਦਾ ਜਵਾਬ' ਸਿਰਲੇਖ ਤਹਿਤ ਪੰਜਾਬ ਦੀ ਕੈਪਟਨ ਸਰਕਾਰ ਤੋਂ ਚੋਣਾਂ ਸਮੇਂ ਕੀਤੇ ਵਾਅਦਿਆਂ ਅਤੇ 4 ਸਾਲਾਂ ਦੀ ਕਾਰਜਗੁਜ਼ਾਰੀ ਦਾ ਲੇਖਾ-ਜੋਖਾ ਮੰਗਣ ਲਈ 8 ਮਾਰਚ ਨੂੰ ਪੰਜਾਬ ਵਿੱਚ ਲਗਾਏ ਜਾ ਰਹੇ ਹਲਕਾ ਪੱਧਰੀ ਧਰਨਿਆਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਇਸ ਸਬੰਧੀ ਰਾਏਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ’ਚ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ ’ਚ ਹਾਜ਼ਰ ਰਹੇ।
ਭਲਕੇ ਧਰਨੇ ਨੂੰ ਲੈ ਕੇ ਅਕਾਲੀ ਵਰਕਰਾਂ ਨੇ ਕੀਤੀ ਮੀਟਿੰਗ ਇਹ ਵੀ ਪੜੋ: ਅਜਨਾਲਾ ’ਚ ਡੇਂਗੂ ਦਾ ਮਰੀਜ਼ ਆਇਆ ਸਾਹਮਣੇ, ਸਿਹਤ ਵਿਭਾਗ ਅਲਰਟ
ਮੀਟਿੰਗ ਦੌਰਾਨ ਆਗੂਆਂ ਨੇ ਰੈਲੀ ਸਬੰਧੀ ਪਾਰਟੀ ਦੇ ਸਰਕਲ ਪ੍ਰਧਾਨ, ਆਹੁਦੇਦਾਰਾਂ, ਜੱਥੇਦਾਰਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਤਾਂ ਜੋ 8 ਅਗਸਤ ਦੇ ਹਲਕਾ ਪੱਧਰੀ ਧਰਨੇ ਨੂੰ ਸਫਲ ਬਣਾਇਆ ਜਾ ਸਕੇ। ਇਸ ਮੌਕੇ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ਼ ਸੰਧੂ ਨੇ ਦੱਸਿਆ ਕਿ 8 ਅਗਸਤ ਨੂੰ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਸਥਿਤ ਰਾਏਕੋਟ ਦੇ ਸਰਦਾਰ ਹਰੀ ਸਿੰਘ ਨਲਵਾ ਚੌੰਕ ਵਿੱਚ ਸਵੇਰੇ 11 ਵਜੇ ਤੋਂ 1 ਵਜੇ ਤੱਕ ਧਰਨਾ ਲਗਾਇਆ ਜਾਵੇਗਾ। ਜਿਸ ਵਿੱਚ ਪੰਜਾਬ ਦੀ ਕੈਪਟਨ ਸਰਕਾਰ ਤੋਂ ਚਾਰ ਸਾਲਾਂ ਦਾ ਹਿਸਾਬ-ਕਿਤਾਬ ਮੰਗਿਆ ਜਾਵੇਗਾ।
ਇਹ ਵੀ ਪੜੋ: ਪਰਿਵਾਰ ਦਾ ਹੋਵੇ ਸਾਥ ਤਾਂ ਕੁਝ ਵੀ ਨਾਮੁਮਕਿਨ ਨਹੀਂ