ਲੁਧਿਆਣਾ:ਪੰਜਾਬ ਪੁਲਿਸ ਵੱਲੋਂ ਪੰਜਾਬ ’ਚ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨੂੰ ਲੈਕੇ ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ’ਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸ਼ੱਕੀ ਵਸਤੂ ਜਾਂ ਕੋਈ ਸ਼ੱਕੀ ਵਿਅਕਤੀ ਵਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ। ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਹੈਲਪਲਾਈਨ ਨੰਬਰ 112 ਅਤੇ 181 ਵੀ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਪੁਲਿਸ ਵਿਭਾਗ ਵੱਲੋਂ ਵਿਸ਼ੇਸ਼ ਤੌਰ ’ਤੇ ਪੰਜਾਬ ਦੇ ਜ਼ਿਲ੍ਹਾ ਮੋਗਾ, ਲੁਧਿਆਣਾ ਅਤੇ ਪਟਿਆਲਾ ਵਿੱਚ ਪੁਲਿਸ ਨੇ ਚੌਂਕਸੀ ਵਧਾ ਦਿੱਤੀ ਗਈ ਹੈ।
ਇਸ ਸਬੰਧੀ ਲੁਧਿਆਣਾ ਦੇ ਏਡੀਸੀਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਬੀਤੇ ਦਿਨਾਂ ਦੇ ਵਿਚ ਪੰਜਾਬ ਪੁਲਿਸ ਨੂੰ ਖੁਫੀਆ ਏਜੰਸੀਆਂ ਤੋਂ ਜਾਣਕਾਰੀ ਮਿਲੀ ਹੈ ਅਤੇ ਕੁਝ ਇਨਪੁੱਟ ਵੀ ਮਿਲੇ ਹਨ ਉਸ ਦੇ ਆਧਾਰ ’ਤੇ ਇਹ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਵਸਤੂ ਜਾਂ ਫਿਰ ਕੋਈ ਸ਼ੱਕੀ ਵਿਅਕਤੀ ਮਿਲਦਾ ਹੈ ਤਾਂ ਇਸ ਸਬੰਧੀ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ।