ਲੁਧਿਆਣਾ: ਆਲ ਇੰਡੀਆ ਰੰਗਰੇਟਾ ਦਲ ਵੱਲੋਂ ਸ਼ਹਿਰ ਵਿੱਚ ਇੱਕ ਬੈਠਕ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਪੰਜਾਬ ਭਰ ਤੋਂ ਆਈਆਂ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਬੈਠਕ ਦੀ ਪ੍ਰਧਾਨਗੀ ਅਵਤਾਰ ਸਿੰਘ ਵੱਲੋਂ ਕੀਤੀ ਗਈ।
ਆਲ ਇੰਡੀਆ ਰੰਗਰੇਟਾ ਦਲ ਵੱਲੋਂ ਚੋਣਾਂ 'ਚ ਕਾਂਗਰਸ ਦਾ ਬਾਈਕਾਟ ਕਰਨ ਦੀ ਚੇਤਾਵਨੀ - lok sabha polls
ਆਲ ਇੰਡੀਆ ਰੰਗਰੇਟਾ ਦਲ ਵੱਲੋਂ ਲੁਧਿਆਣਾ ਵਿੱਚ ਬੈਠਕ ਕੀਤੀ ਗਈ। ਭਾਈਚਾਰੇ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਗਾਉਂਦਿਆਂ ਚੋਣਾਂ ਵਿੱਚ ਬਾਈਕਾਟ ਕਰਨ ਦੀ ਚੇਤਾਵਨੀ ਦਿੱਤੀ।
ਫ਼ੋਟੋ
ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਜਗਤਾਰ ਸਿੰਘ ਧਨੌਲਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਕੀਤੀ ਗਈ ਆਲ ਇੰਡੀਆ ਰੰਗਰੇਟਾ ਦਲ ਦੀ ਇਹ ਬੈਠਕ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੱਦੀ ਗਈ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਦੇ ਭਾਈਚਾਰੇ ਨੂੰ ਕਿਸੇ ਵੀ ਤਰ੍ਹਾਂ ਦਾ ਮਾਣ ਸਤਿਕਾਰ ਨਹੀਂ ਦਿੱਤਾ ਗਿਆ। ਉਨ੍ਹਾਂ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਜੇਕਰ ਸਰਕਾਰ ਨੇ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਤਾਂ ਉਹ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦਾ ਬਾਈਕਾਟ ਕਰਨਗੇ।