ਲੁਧਿਆਣਾ:ਰਾਏਕੋਟ ਦੇ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਇੱਕ ਦਲਿਤ ਲੋਕਾਂ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੁੱਟਮਾਰ ਦੇ ਇਲਜ਼ਾਮ ਪਿੰਡ ਦੇ ਕੁਝ ਜ਼ਿਮੀਂਦਾਰਾਂ ’ਤੇ ਲੱਗੇ ਹਨ। ਪੀੜਤਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਥਾਣੇ ਦੇ ਬਾਹਰ ਧਰਨਾ ਦੇਣਾ ਪੈ ਰਿਹਾ ਹੈ।
ਪੁਲਿਸ ਵੱਲੋਂ ਕੋਈ ਢੁਕਵੀਂ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਪੁਲਿਸ ਸਟੇਸ਼ਨ ਅੱਗੇ ਸੀਟੂ ਵਰਕਰਾਂ ਵੱਲੋਂ ਸੂਬਾਈ ਆਗੂ ਦਲਜੀਤ ਕੁਮਾਰ ਗੋਰਾ ਦੀ ਅਗਵਾਈ ਵੱਲੋਂ ਪੀੜਤ ਪਰਵਾਰ ਤੇ ਕੁੱਝ ਪਿੰਡਵਾਸੀਆਂ ਸਮੇਤ ਧਰਨਾ ਲਗਾਇਆ ਗਿਆ ਅਤੇ ਉਕਤ ਗੁੰਡਿਆਂ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਦੱਸਿਆ ਕਿ ਪਿੰਡ ਰਾਮਗੜ੍ਹ ਸਿਵੀਆਂ ਦੇ ਵਸਨੀਕ ਦਲਿਤ ਭਰਾਵਾਂ ਗੁਰਦੀਪ ਸਿੰਘ ਅਤੇ ਹਰਦੇਵ ਸਿੰਘ ਦੀ ਪਿੰਡ ਦੇ ਹੀ ਉੱਚ ਜਾਤੀ ਦੇ ਜਸਵੰਤ ਸਿੰਘ ਉਰਫ਼ ਜੱਸ ਵੱਲੋਂ ਤਿੰਨ ਦਰਜਨ ਅਣਪਛਾਤੇ ਵਿਅਕਤੀਆਂ ਸਮੇਤ ਉਸ ਸਮੇਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਦੋਂ ਉਹ ਪਿੰਡ ਵਿੱਚ ਕਿਸਾਨ ਅਵਨੀਤ ਸਿੰਘ ਦੇ ਖੇਤ ਵਿੱਚੋਂ ਝੋਨੇ ਦੀ ਪਨੀਰੀ ਪੁੱਟ ਰਹੇ ਸੀ।
ਜ਼ਿਮੀਂਦਾਰਾਂ ਤੇ ਲੱਗੇ ਦਲਿਤਾਂ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਤੇ ਜਿਸ ਕਾਰਨ ਉਹ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਘਟਨਾ ਨੂੰ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਰਾਏਕੋਟ ਸਦਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਜਿਸ ਖਿਲਾਫ਼ ਅੱਜ ਸੀਟੂ ਵਰਕਰਾਂ ਵੱਲੋਂ ਪਿੰਡਵਾਸੀਆਂ ਸਮੇਤ ਧਰਨਾ ਲਗਾਇਆ ਗਿਆ। ਇਸ ਮੌਕੇ ਪੁਲਿਸ ਨੇ ਧਰਨਾਕਾਰੀਆਂ ਨੂੰ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਧਰਨਾ ਸਮਾਪਤ ਕਰਵਾਇਆ।
ਇਹ ਵੀ ਪੜ੍ਹੋ:ਲੁਧਿਆਣਾ: ਪਰਵਾਸੀਆਂ ਨੇ ਪਿਓ-ਪੁੱਤ ਦੀ ਖੰਬੇ ਨਾਲ ਬੰਨ੍ਹ ਕੀਤੀ ਕੁੱਟਮਾਰ