ਪੰਜਾਬ

punjab

ETV Bharat / state

ਅੰਮ੍ਰਿਤਸਰ ਹੈਰੋਇਨ ਮਾਮਲੇ ਦੇ ਬੈਂਸ ਨੇ ਮਜੀਠੀਆ ਨਾਲ ਜੋੜੇ ਤਾਰ - ਬੈਂਸ ਨੇ ਕੀਤੇ ਖ਼ੁਲਾਸੇ

ਅੰਮ੍ਰਿਤਸਰ ਵਿੱਚ ਨਸ਼ੇ ਦੀ ਜੋ ਵੱਡੀ ਖੇਪ ਬਰਾਮਦ ਹੋਈ ਸੀ ਉਸ ਦੇ ਤਾਰ ਸਿਮਰਜੀਤ ਸਿੰਘ ਬੈਂਸ ਨੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਮਜੀਠੀਆ ਨਾਲ ਜੋੜ ਦਿੱਤੇ ਹਨ।

ਹੈਰੋਇਨ ਮਾਮਲਾ
ਫ਼ੋਟੋ

By

Published : Feb 1, 2020, 6:05 PM IST

ਲੁਧਿਆਣਾ: ਅੰਮ੍ਰਿਤਸਰ ਹੈਰੋਇਨ ਮਾਮਲੇ ਵਿੱਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਵੱਡੇ ਖ਼ੁਲਾਸੇ ਕੀਤੇ ਹਨ। ਬੈਂਸ ਨੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਮਜੀਠੀਆ ਦੀ ਅਨਵਰ ਮਸੀਹ ਨਾਲ ਫ਼ੋਟੋਆਂ ਸਾਂਝੀਆਂ ਕੀਤੀਆਂ ਹਨ।

ਅੰਮ੍ਰਿਤਸਰ ਹੈਰੋਇਨ ਮਾਮਲੇ ਦੇ ਬੈਂਸ ਨੇ ਮਜੀਠੀਆ ਨਾਲ ਜੋੜੇ ਤਾਰ

ਅੰਮ੍ਰਿਤਸਰ ਤੋਂ ਬਰਾਮਦ ਹੋਈ ਇੱਕ ਹਜ਼ਾਰ ਕਰੋੜ ਦੀ ਹੈਰੋਇਨ ਦੇ ਮਾਮਲੇ ਵਿੱਚ ਸਿਮਰਜੀਤ ਬੈਂਸ ਨੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਮਜੀਠੀਆ ਦੀਆਂ ਅਨਵਰ ਮਸੀਹ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਾਣਕਾਰੀ ਲਈ ਦੱਸ ਦਈਏ ਕਿ ਅਨਵਰ ਮਸੀਹ ਓਹੀ ਹੈ ਜਿਸ ਦੀ ਕੋਠੀ ਚੋਂ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ

ਸਿਮਰਜੀਤ ਬੈਂਸ ਨੇ ਮਜੀਠੀਆ ਅਤੇ ਅਨਵਰ ਦੀਆਂ ਤਸਵੀਰਾਂ ਮੀਡੀਆ ਨਾਲ ਸਾਂਝੀਆਂ ਕੀਤੀਆਂ ਹਨ। ਇਸ ਦੌਰਾਨ ਬੈਂਸ ਨੇ ਪੰਜਾਬ ਸਰਕਾਰ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਹੁਣ ਤਾਂ ਤਸਵੀਰਾਂ ਸਾਹਮਣੇ ਆ ਗਈਆਂ ਹਨ, ਹੁਣ ਕੈਪਟਨ ਅਮਰਿੰਦਰ ਸਿੰਘ ਕਿਉਂ ਚੁੱਪ ਹਨ।

ਇਸ ਦੌਰਾਨ ਬੈਂਸ ਨੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਨਾਲ ਵੀ ਅਨਵਰ ਦੀਆਂ ਤਸਵੀਰਾਂ ਹਨ। ਬੈਂਸ ਨੇ ਕਿਹਾ ਕਿ ਇਸ ਮਾਮਲੇ ਦੀ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਦੀ ਅਗਵਾਈ 'ਚ ਜਾਂਚ ਹੋਣੀ ਚਾਹੀਦੀ ਹੈ।

ABOUT THE AUTHOR

...view details