ਲੁਧਿਆਣਾ:ਜ਼ਿਲ੍ਹੇ ਦੀ ਈਸਾ ਨਗਰੀ ਪੁਲੀ ਉੱਤੇ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਫਰਨੀਚਰ ਦੀ ਦੁਕਾਨ ਅੰਦਰ ਸ਼ਰਾਬ ਦਾ ਠੇਕਾ ਖੋਲ੍ਹ ਕੇ ਸ਼ਰਾਬ ਵੇਚਣੀ ਸ਼ੁਰੂ ਕਰ ਦਿੱਤੀ ਗਈ। ਇੱਥੋਂ ਤੱਕ ਕਿ ਠੇਕੇਦਾਰ ਕੋਲ ਸ਼ਰਾਬ ਵੇਚਣ ਦਾ ਲਾਇਸੰਸ ਤੱਕ ਨਹੀਂ ਸੀ, ਸਥਾਨਕ ਲੋਕਾਂ ਨੇ ਇਸ ਦਾ ਸਖਤ ਵਿਰੋਧ ਕੀਤਾ। ਇਸ ਦੌਰਾਨ ਮੌਕੇ ਉੱਤੇ ਪੁਲਿਸ ਨੂੰ ਵੀ ਸੱਦਿਆ ਗਿਆ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀ ਵੀ ਪਹੁੰਚੇ। ਜਿਹਨਾਂ ਨੇ ਦਸਤਾਵੇਜ਼ ਨਾ ਹੋਣ ਕਰਕੇ ਠੇਕਾ ਬੰਦ ਕਰ ਦਿੱਤਾ।
ਗੈਰ-ਕਾਨੂੰਨੀ ਸ਼ਰਾਬ ਦਾ ਠੇਕਾ: ਸਥਾਨਕ ਲੋਕਾਂ ਨੇ ਕਿਹਾ ਕਿ 30 ਮੀਟਰ ਦੀ ਦੂਰੀ ਉੱਤੇ ਦੂਜਾ ਸ਼ਰਾਬ ਦਾ ਠੇਕਾ ਹੈ ਅਤੇ ਕੁੱਝ ਹੀ ਦੂਰੀ ਉੱਤੇ ਗੁਰਦੁਆਰਾ ਸਾਹਿਬ ਵੀ ਹੈ ਪਰ ਇਸ ਦੇ ਬਾਵਜੂਦ ਦੂਜਾ ਸ਼ਰਾਬ ਦਾ ਠੇਕਾ ਖੋਲ੍ਹਿਆ ਗਿਆ ਹੈ। ਜਿਸ ਕਰਕੇ ਆਮ ਲੋਕਾਂ ਨੂੰ ਮੁਸ਼ਕਲਾਂ ਹੋ ਰਹੀਆਂ ਨੇ। ਨੇੜੇ ਹੀ ਆਟੇ ਦੀ ਚੱਕੀ ਦੇ ਮਾਲਕ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਕੰਮ ਕਰ ਰਿਹਾ ਹੈ, ਉਸ ਦੀ ਦੁਕਾਨ ਉੱਤੇ ਮਹਿਲਾਵਾਂ ਆਉਂਦੀਆਂ ਹਨ ਅਤੇ ਬਜ਼ੁਰਗ ਵੀ ਆਉਂਦੇ ਹਨ। ਗਲੀ-ਗਲੀ ਸ਼ਰਾਬ ਦਾ ਠੇਕਾ ਖੋਲ੍ਹਿਆ ਜਾ ਰਿਹਾ ਹੈ ਜੋ ਕਿ ਸਹੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ। ਸਥਾਨਕ ਲੋਕਾਂ ਨੇ ਕਿਹਾ ਉਨ੍ਹਾਂ ਕੋਲ ਠੇਕਾ ਖੋਲ੍ਹਣ ਲਈ ਲੋੜੀਂਦੇ ਦਸਤਾਵੇਜ ਵੀ ਉਪਲੱਬਧ ਨਹੀਂ ਹਨ।
- Protest against smart meters: ਸਮਾਰਟ ਮੀਟਰ ਲਗਾਉਣ ਦੇ ਵਿਰੋਧ 'ਚ ਕਿਸਾਨਾਂ ਨੇ ਪਾਵਰਕਾਮ ਦਫ਼ਤਰ ਅੱਗੇ ਲਾਇਆ ਪੱਕਾ ਧਰਨਾ
- Minister Harjot Bains bitten snake: ਹੜ੍ਹ 'ਚ ਲੋਕਾਂ ਦੀ ਸਾਰ ਲੈਣ ਗਏ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੱਸਿਆ, ਹਾਲਤ ਖਤਰੇ ਤੋਂ ਬਾਹਰ
- Firozpur Flood Update: ਦਰਿਆਵਾਂ ਦੇ ਪਾਣੀ ਨੇ ਫਿਰੋਜ਼ਪੁਰ 'ਚ ਮਚਾਇਆ ਕਹਿਰ, ਲੋਕਾਂ ਨੇ ਕੀਤੀ ਮਦਦ ਦੀ ਅਪੀਲ