ਲੁਧਿਆਣਾ: ਡੀ ਸੀ ਦਫਤਰ ਵਿਖੇ ਵੱਡੀ ਤਦਾਦ 'ਚ ਆਂਗਨਵਾੜੀ ਵਰਕਰਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਪੂਰੀ ਰਾਤ ਗਰਮੀ ਮੱਛਰਾਂ 'ਚ ਆਪਣੀ ਰਾਤ ਡੀ.ਸੀ ਦਫ਼ਤਰ ਦੇ ਬਾਹਰ ਬਿਤਾਈ ਜਾਵੇਗੀ । ਇਸ ਨੂੰ ਲੈਕੇ ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਉਨ੍ਹਾਂ ਲਈ ਕੋਈ ਮਾਇਨੇ ਨਹੀਂ ਕਿਉਂਕਿ ਅੱਜ ਵੀ ਔਰਤ ਗੁਲਾਮ ਹੈ ਨਾ ਤਾਂ ਔਰਤ ਦੀ ਕੋਈ ਸੁਰੱਖਿਆ ਹੈ ਅਤੇ ਨਾ ਹੀ ਸਰਕਾਰਾਂ ਔਰਤਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਅਤੇ ਮਾਣ ਸਨਮਾਨ ਦਿੰਦੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਦੇ ਚੱਲਦਿਆਂ ਉਨ੍ਹਾਂ ਨੂੰ ਡੀਸੀ ਦਫ਼ਤਰ ਵਿਖੇ ਰਾਤ ਕੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜੋ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਨੇ ਉਸ ਕਰਕੇ ਉਹ ਸਰਕਾਰ ਦੇ ਖਿਲਾਫ ਧਰਨਾ ਦੇ ਰਹੀਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਆਪਣੇ ਛੋਟੇ-ਛੋਟੇ ਬੱਚਿਆਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਗਈਆਂ ਹਨ।
ਆਂਗਣਵਾੜੀ ਯੂਨੀਅਨ ਲੁਧਿਆਣਾ ਦੀ ਪ੍ਰਧਾਨ ਸੁਭਾਸ਼ ਰਾਣੀ ਨੇ ਕਿਹਾ ਕਿ ਸਰਕਾਰ ਨੇ ਜੋ ਨੀਤੀ ਪ੍ਰੀ ਪ੍ਰਾਇਮਰੀ ਸਕੂਲਾਂ 'ਚ ਲਾਗੂ ਕੀਤੀ ਸੀ, ਉਸ ਕਾਰਨ ਉਨ੍ਹਾਂ ਕੋਲ ਆਉਣ ਵਾਲੇ ਵੱਡੀ ਤਾਦਾਦ ਵਿੱਚ ਬੱਚੇ ਸਕੂਲਾਂ ਵਿੱਚ ਹੀ ਜਾਣ ਲੱਗ ਗਏ। ਜਿਸ ਕਰਕੇ ਨਾ ਸਿਰਫ ਉਨ੍ਹਾਂ ਦਾ ਰੁਜ਼ਗਾਰ ਖੁੱਸ ਗਿਆ ਸਗੋਂ ਉਨ੍ਹਾਂ ਦਾ ਬਣਦਾ ਹੱਕ ਦੀ ਸਰਕਾਰ ਦੀਆਂ ਨੀਤੀਆਂ ਕਰਕੇ ਖੋਹ ਲਿਆ ਗਿਆ।