ਲੁਧਿਆਣਾ:ਆਂਗਨਵਾੜੀ ਵਰਕਰਾਂ ਵੱਲੋਂ ਕਾਂਗਰਸ ਦੇ ਮੰਤਰੀ ਅਤੇ ਵਿਧਾਇਕਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਆਂਗਨਵਾੜੀ ਵਰਕਰਾਂ ਨੇ ਸਭ ਤੋਂ ਪਹਿਲਾਂ ਲੁਧਿਆਣਾ ਤੋਂ ਕਾਂਗਰਸ ਦੇ ਸੀਨੀਅਰ ਵਿਧਾਇਕ ਸੁਰਿੰਦਰ ਡਾਵਰ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ। ਵਿਧਾਇਕ ਨੇ ਖ਼ੁਦ ਆ ਕੇ ਉਨ੍ਹਾਂ ਦਾ ਮੰਗ ਪੱਤਰ ਲਿਆ ਅਤੇ ਕਿਹਾ ਕਿ ਸਰਕਾਰ ਤੱਕ ਉਨ੍ਹਾਂ ਦੀ ਗੱਲ ਜ਼ਰੂਰ ਪਹੁੰਚਾਉਣਗੇ। ਆਂਗਨਵਾੜੀ ਵਰਕਰਾਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਕੰਮ ਕਰ ਰਹੀਆਂ ਨੇ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਗੌਰ ਨਹੀਂ ਫਰਮਾ ਰਹੀ ਹੈ।
ਆਂਗਨਵਾੜੀ ਵਰਕਰਾਂ ਨੇ ਵਿਧਾਇਕ ਡਾਬਰ ਦੀ ਕੋਠੀ ਦਾ ਕੀਤਾ ਘਿਰਾਓ
ਆਂਗਨਵਾੜੀ ਵਰਕਰਾਂ ਵੱਲੋਂ ਕਾਂਗਰਸ ਦੇ ਮੰਤਰੀ ਅਤੇ ਵਿਧਾਇਕਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਆਂਗਨਵਾੜੀ ਵਰਕਰਾਂ ਨੇ ਸਭ ਤੋਂ ਪਹਿਲਾਂ ਲੁਧਿਆਣਾ ਤੋਂ ਕਾਂਗਰਸ ਦੇ ਸੀਨੀਅਰ ਵਿਧਾਇਕ ਸੁਰਿੰਦਰ ਡਾਵਰ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਪ੍ਰਧਾਨ ਅੰਜੂ ਮਹਿਤਾ ਨੇ ਕਿਹਾ ਕਿ ਤਿੰਨ ਸਾਲ ਦੇ ਛੋਟੇ ਬੱਚਿਆਂ ਨੂੰ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਸਕੀਮ ਦੇ ਤਹਿਤ ਬੁਲਾਉਣਾ ਸ਼ੁਰੂ ਕਰ ਦਿੱਤਾ ਹੈ। ਜਿਸ ਕਰਕੇ ਉਨ੍ਹਾਂ ਕੋਲ ਬੱਚਿਆਂ ਦੀ ਤਾਦਾਦ ਕਾਫ਼ੀ ਘਟ ਗਈ ਹੈ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਤਨਖ਼ਾਹਾਂ ਬਹੁਤ ਘੱਟ ਮਿਲਦੀਆਂ ਨੇ ਜਦੋਂ ਕਿ ਉਨ੍ਹਾਂ ਦੀਆਂ ਡਿਊਟੀਆਂ ਆਂਗਨਵਾੜੀ ਕੇਂਦਰਾਂ ਤੋਂ ਬਾਹਰ ਵੀ ਲਈਆਂ ਜਾਂਦੀਆਂ ਨੇ ਚੋਣਾਂ ਦੇ ਦੌਰਾਨ ਲਈਆਂ ਜਾਂਦੀਆਂ ਹਨ, ਜਿਸ ਕਰਕੇ ਉਨ੍ਹਾਂ ਨੂੰ ਮਿੱਥੇ ਸਮੇਂ ਤੋਂ ਕਈ ਘੰਟੇ ਵੱਧ ਕੰਮ ਕਰਨਾ ਪੈਂਦਾ ਹੈ ਪਰ ਸਰਕਾਰ ਉਨ੍ਹਾਂ ਦਿਨਾਂ ਤਾਂ ਤਨਖਾਹ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਵਾਰ ਉਨ੍ਹਾਂ ਦਾ ਭੱਤਾ ਵਧਾਇਆ ਸੀ ਜੋ ਹਾਲੇ ਤਕ ਲਾਗੂ ਨਹੀਂ ਹੋਇਆ। ਉਧਰ ਦੂਜੇ ਪਾਸੇ ਕਾਂਗਰਸ ਦੇ ਵਿਧਾਇਕ ਸੁਰਿੰਦਰ ਡਾਵਰ ਨੇ ਕਿਹਾ ਕਿ ਇਨ੍ਹਾਂ ਵੱਲੋਂ ਅੱਜ ਮੰਗ ਪੱਤਰ ਦਿੱਤਾ ਗਿਆ ਹੈ ਉਹ ਹਾਲੇ ਉਨ੍ਹਾਂ ਨੇ ਨਹੀਂ ਪੜ੍ਹਿਆ ਅਤੇ ਪੜ੍ਹਨ ਤੋਂ ਬਾਅਦ ਜੋ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਹੋਣਗੀਆਂ ਉਨ੍ਹਾਂ ਨੂੰ ਜ਼ਰੂਰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਿੰਨੀ ਤਨਖ਼ਾਹ ਇਨ੍ਹਾਂ ਨੂੰ ਮਿਲਦੀ ਹੈ ਇੰਨੇ ਵਿੱਚ ਅੱਜ ਦੇ ਸਮੇਂ ਚ ਗੁਜ਼ਾਰਾ ਨਹੀਂ ਹੋ ਸਕਦਾ।
ਇਹ ਵੀ ਪੜੋ: ਨੇਹਾ ਕੱਕੜ ਨੇ ਉਤਰਾਖੰਡ ਹਾਦਸੇ ਵਿੱਚ ਲਾਪਤਾ ਮਜ਼ਦੂਰ ਦੇ ਪਰਿਵਾਰ ਨੂੰ ਦਿੱਤੇ 3 ਲੱਖ ਰੁਪਏ