ਪੰਜਾਬ

punjab

ETV Bharat / state

ਆਂਗਨਵਾੜੀ ਵਰਕਰਾਂ ਨੇ ਲਾਇਆ ਕਾਂਗਰਸ ਦਫ਼ਤਰ ਦੇ ਬਾਹਰ ਧਰਨਾ - protest against captain

ਆਂਗਨਵਾੜੀ ਵਰਕਰਾਂ ਵੱਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਮੁੱਲਾਂਪੁਰ ਦਾਖਾ ਤੋਂ  ਕਾਂਗਰਸ ਪਾਰਟੀ ਲਈ ਚੋਣ ਲੜ ਰਹੇ ਉਮੀਦਵਾਰ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਆਂਗਨਵਾੜੀ ਵਰਕਰਾਂ ਵੱਲੋਂ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਗਿਆ।

ਫ਼ੋਟੋ

By

Published : Oct 16, 2019, 11:59 PM IST

ਲੁਧਿਆਣਾ: ਮੁੱਲਾਂਪੁਰ ਦਾਖਾ ਦੇ ਵਿੱਚ ਕਾਂਗਰਸ ਦੇ ਮੁੱਖ ਚੋਣ ਦਫ਼ਤਰ ਦੇ ਬਾਹਰ ਸੈਂਕੜੇ ਦੀ ਭੀੜ ਵਿੱਚ ਆਂਗਨਵਾੜੀ ਵਰਕਰਾਂ ਨੇ ਇਕੱਤਰ ਹੋ ਕੇ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਇੱਕ ਆਂਗਨਵਾੜੀ ਮਹਿਲਾ ਮੁਲਾਜ਼ਮ ਦੇ ਨਾਲ ਇੱਕ ਨੌਜਵਾਨ ਨੇ ਬਦਤਮੀਜ਼ੀ ਕੀਤੀ ਤੇ ਉਸ ਨਾਲ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਵੀ ਕੀਤੀ।

ਆਂਗਨਵਾੜੀ ਵਰਕਰਾਂ ਵੱਲੋਂ ਹੱਥਾਂ ਵਿੱਚ ਬੈਨਰ ਤੇ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ ਵਰਕਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਲਈ ਉਨ੍ਹਾਂ ਨੂੰ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ। ਵਰਕਰਾਂ ਵੱਲੋਂ ਦਾਖਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਿਰੁੱਧ ਮੁੱਖ ਚੋਣ ਦਫ਼ਤਰ ਬਾਹਰ ਧਰਨਾ ਲਾਇਆ ਗਿਆ।

ਆਂਗਨਵਾੜੀ ਵਰਕਰਾਂ ਨੇ ਲਾਇਆ ਕਾਂਗਰਸ ਦਫ਼ਤਰ ਦੇ ਬਾਹਰ ਧਰਨਾ

ਆਂਗਣਵਾੜੀ ਵਰਕਰਾਂ ਨੇ ਸਰਕਾਰ ਦੇ ਵਾਅਦਿਆਂ ਨੂੰ ਲਾਰੇ ਦੱਸਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਹੈ। ਇਕ ਪਾਸੇ ਜਿੱਥੇ ਆਂਗਣਵਾੜੀ ਵਰਕਰ ਕਾਂਗਰਸ ਚੋਣ ਦਫ਼ਤਰ ਦੇ ਬਾਹਰ ਆਪਣੇ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੀਆਂ ਹਨ। ਉੱਥੇ ਹੀ ਦਫ਼ਤਰ ਦੇ ਬਾਹਰ ਖੜ੍ਹੇ ਨੌਜਵਾਨਾਂ ਵੱਲੋਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ।

ABOUT THE AUTHOR

...view details