ਲੁਧਿਆਣਾ : ਸਰਸਵਤੀ ਮਾਡਰਨ ਸਕੂਲ ਵਿੱਚ ਪੜ੍ਹਦੇ 3 ਸਾਲ ਦੇ ਬੱਚੇ ਨੂੰ ਕਾਰ ਨੇ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਸ ਘਟਨਾ ਤੋਂ ਖਫਾ ਹੋ ਕਿ ਬੱਚੇ ਦੇ ਮਾਪਿਆਂ ਵੱਲੋਂ ਸਕੂਲ ਪ੍ਰਸ਼ਾਸਨ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਘਟਨਾ ਦੀਆਂ ਤਸਵੀਰਾਂ ਇੱਕ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈਆਂ ਹਨ। ਇਨ੍ਹਾਂ ਰਾਹੀਂ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਇੱਕ ਕਾਰ ਦੀ ਲਪੇਟ ਵਿੱਚ ਇਹ ਬੱਚਾ ਆ ਜਾਂਦਾ ਹੈ, ਤੇ ਕਾਰ ਸਵਾਰ ਮੌਕੇ 'ਤੇ ਹੀ ਕਾਰ ਭਜਾ ਕੇ ਫਰਾਰ ਹੋ ਜਾਂਦੇ ਹਨ।
ਇਸ ਹਾਦਸੇ ਤੋਂ ਮਗਰੋਂ ਮ੍ਰਿਤਕ ਬੱਚੇ ਦੇ ਮਾਪਿਆਂ ਵੱਲੋਂ ਸਕੂਲ ਪ੍ਰਸ਼ਾਸਨ ਉੱਤੇ ਅਣਗਹਿਲੀ ਵਰਤਣ ਦੇ ਇਲਜ਼ਾਮ ਲਗਾਏ ਗਏ ਹਨ। ਮ੍ਰਿਤਕ ਬੱਚੇ ਦੇ ਪਿਤਾ ਨੇ ਆਖਿਆ ਕਿ ਸਕੂਲ ਪ੍ਰਬੰਧਕਾਂ ਵੱਲੋਂ ਗੇਟ ਉੱਤੇ ਕੋਈ ਸੁਰੱਖਿਆ ਗਾਰਡ ਨਹੀਂ ਖੜ੍ਹਾ ਕੀਤਾ ਗਿਆ ਸੀ, ਜਿਸ ਵੇਲੇ ਛੁੱਟੀ ਹੋਈ ਤਾਂ ਬੱਚਾ ਦੌੜ ਕੇ ਬਾਹਰ ਨਿਕਲ ਆਇਆ। ਮ੍ਰਿਤਕ ਦੇ ਪਿਤਾ ਨੇ ਸਕੂਲ ਪ੍ਰਬੰਧਕਾਂ ਖ਼ਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।