ਲੁਧਿਆਣਾ: ਜ਼ਿਲ੍ਹੇ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਨਜਰ ਆ ਰਹੀਆਂ ਹਨ। ਦੱਸ ਦਈਏ ਕਿ ਬੈਂਸ ਦੇ ਖਿਲਾਫ ਕੁਝ ਦਿਨ ਪਹਿਲਾਂ ਹੀ ਬਲਾਤਕਾਰ ਦਾ ਇਲਜਾਮ ਲਗਾਉਣ ਵਾਲੀ ਪੀੜਤ ਮਹਿਲਾ ਦੀ ਦਰਖਾਸਤ ’ਤੇ ਕੇਸ ਦਰਜ ਕੀਤਾ ਗਿਆ ਸੀ ਅਤੇ ਹੁਣ ਉਹ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਭੁੱਖ ਹੜਤਾਲ ’ਤੇ ਬੈਠੀ ਹੋਈ ਹੈ। ਹੁਣ ਦੂਜੇ ਪਾਸੇ ਬੈਂਸ ਦੇ ਖਿਲਾਫ ਪਰਚਾ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਇੱਕ ਹੋਰ ਪੀੜਤ ਮਹਿਲਾ ਭੁੱਖ ਹੜਤਾਲ ’ਤੇ ਬੈਠ ਗਈ ਹੈ।
ਬੈਂਸ 'ਤੇ ਜਬਰ-ਜ਼ਿਨਾਹ ਦਾ ਇੱਕ ਹੋਰ ਇਲਜ਼ਾਮ! - hunger strike against Simarjit Singh Bains
ਪੀੜਤ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੁਖਤਾ ਸਬੂਤ ਦੇਣ ਦੇ ਬਾਵਜੁਦ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ, ਉਸਦਾ ਇਹ ਵੀ ਕਹਿਣਾ ਹੈ ਜਦੋ ਤੱਕ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਉਹ ਆਪਣੀ ਭੁੱਖ ਹੜਤਾਲ ਜਾਰੀ ਰਖਣਗੇ।
ਪੀੜਤ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੁਖਤਾ ਸਬੂਤ ਦੇਣ ਦੇ ਬਾਵਜੁਦ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ, ਉਸਦਾ ਇਹ ਵੀ ਕਹਿਣਾ ਹੈ ਜਦੋ ਤੱਕ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਉਹ ਆਪਣੀ ਭੁੱਖ ਹੜਤਾਲ ਜਾਰੀ ਰਖਣਗੇ। ਪੀੜਤ ਦੀ ਮਦਦ ਚ ਬੈਠੇ ਸਮਾਜ ਸੇਵੀ ਨੇ ਕਿਹਾ ਕਿ ਕਾਂਗਰਸ ਦੀ ਸ਼ਹਿ ਕਾਰਨ ਬੈਂਸ ਦੇ ਖਿਲਾਫ ਪਰਚਾ ਦਰਜ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਪਰਚਾ ਦਰਜ ਨਹੀਂ ਹੋਵੇਗਾ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ। ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਪੀੜਤ ਦੀ ਮਦਦ ਕਰਨ ਅਤੇ ਸਿਮਰਜੀਤ ਬੈਂਸ ਦੇ ਖਿਲਾਫ ਪਰਚਾ ਦਰਜ ਕੀਤਾ ਜਾਵੇ।
ਇਹ ਵੀ ਪੜੋ: ਪੰਜਾਬ ਕਾਂਗਰਸ ਕਲੇਸ਼: ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਦਾ ਵੱਡਾ ਬਿਆਨ