ਲੁਧਿਆਣਾ: ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਇੱਕ ਨਿਜੀ ਸਕੂਲ ਵਿੱਚ ਸਬ ਡਵੀਜ਼ਨ ਸਾਂਝ ਕਮਿਊਨਿਟੀ ਸੁਸਾਇਟੀ ਈਸਟ ਲੁਧਿਆਣਾ ਵੱਲੋਂ ਨਸ਼ੇ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ 'ਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਸਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ ਗਿਆ। ਇਸ ਸੈਮੀਨਾਰ 'ਚ ਲੁਧਿਆਣਾ ਦੇ ਏਸੀਪੀ ਦਵਿੰਦਰ ਸਿੰਘ ਅਤੇ ਮਹਿਲਾ ਕਾਂਗਰਸ ਪ੍ਰਧਾਨ ਟੀਨਾ ਟਪਾਰੀਆ ਦੇ ਨਾਲ ਨਾਲ ਹੋਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।
ਗੱਲਬਾਤ ਦੌਰਾਨ ਏਸੀਪੀ ਦਵਿੰਦਰ ਸਿੰਘ ਨੇ ਦੱਸਿਆ ਕਿ ਡੀਜੀਪੀ ਅਤੇ ਏਡੀਜੀਪੀ (ਐਸਟੀਐਫ) ਹਰਪ੍ਰੀਤ ਸਿੰਘ ਸਿੱਧੂ ਅਤੇ ਕਮੀਸ਼ਨਰ ਸੁਖਚੈਨ ਸਿੰਘ ਗਿੱਲ ਦੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਅਧੀਨ ਇਹ ਸੈਮੀਨਾਰ ਕਰਵਾਇਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਗਈ ਇਸ ਮੁਹਿੰਮ ਦਾ ਮੁੱਖ ਮੰਤਵ ਜਿੱਥੇ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨਾ ਹੈ ਉੱਥੇ ਹੀ ਸ਼ਹਿਰਵਾਸੀਆਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਕਰਦਿਆਂ ਮਹਿਲਾ ਕਾਂਗਰਸ ਪ੍ਰਧਾਨ ਟੀਨਾ ਟਪਾਰੀਆ ਨੇ ਲੁਧਿਆਣਾ ਕਮੀਸ਼ਨਰ ਅਤੇ ਅਧੀਕਾਰੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਇਸ ਲਈ ਇਨ੍ਹਾਂ ਨੂੰ ਸਹੀ ਰਾਹ ਪਾਉਣਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ।
ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕਰਵਾਇਆ ਗਿਆ ਸੈਮੀਨਾਰ - ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ
ਲੁਧਿਆਣਾ ਦੇ ਨਿਜੀ ਸਕੂਲ 'ਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ 'ਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ ਗਿਆ।
![ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕਰਵਾਇਆ ਗਿਆ ਸੈਮੀਨਾਰ](https://etvbharatimages.akamaized.net/etvbharat/prod-images/768-512-3962206-thumbnail-3x2-ldhh.jpg)
ਜਾਗਰੂਕਤਾ ਸੈਮੀਨਾਰ
ਜਾਗਰੂਕਤਾ ਸੈਮੀਨਾਰ
ਇਹ ਵੀ ਪੜ੍ਹੋ- ਹੜ੍ਹ 'ਚ ਫਸੀ ਮਹਾਲਕਸ਼ਮੀ ਐਕਸਪ੍ਰੈਸ, ਸਾਰੇ ਯਾਤਰੀ ਸੁਰੱਖਿਅਤ ਕੱਢੇ ਬਾਹਰ
ਜ਼ਿਕਰਯੋਗ ਹੈ ਕਿ ਪੰਜਾਬ 'ਚ ਨਸ਼ਿਆਂ ਦੀ ਸਮੱਸਿਆ ਇੱਕ ਗੰਭੀਰ ਸਮੱਸਿਆ ਹੈ ਅਤੇ ਇਹ ਸੱਮਸਿਆ ਹਰ ਸਰਕਾਰ ਦੇ ਮੈਨੀਫੈਸਟੋ ਦਾ ਜ਼ਰੂਰੀ ਹਿੱਸਾ ਬਣਦੀ ਹੈ ਪਰ ਫੇਰ ਵੀ ਸਰਕਾਰਾਂ ਵੱਲੋਂ ਇਸ ਨੂੰ ਨੱਥ ਨਹੀਂ ਪਾਈ ਜਾ ਸਕੀ ਹੈ।