ਲੁਧਿਆਣਾ :ਸੀ ਆਈ ਸੀ ਯਾਨੀ ਚੈਂਬਰ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ ਵੱਲੋਂ ਅੱਜ ਇਕ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕਈ ਵਿਧਾਇਕਾਂ ਨੇ ਹਿੱਸਾ ਲਿਆ ਜਿਸ 'ਚ ਲੁਧਿਆਣਾ ਦੇ ਵਿਧਾਇਕਾਂ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਅਮਨ ਅਰੋੜਾ ਨੇ ਵੀ ਸ਼ਿਰਕਤ ਕੀਤੀ।
ਇਸ ਦੌਰਾਨ ਕਾਰੋਬਾਰੀਆਂ ਨੇ ਵਿਧਾਇਕਾਂ ਦੇ ਨਾਲ ਆਪਣੀਆਂ ਗੱਲਾਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਵੀ ਦੱਸੀਆਂ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਜਲਦ ਹੀ ਆਉਣ ਵਾਲੇ ਦਿਨਾਂ ਵਿੱਚ ਜਿੰਨੇ ਵੀ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਨੇ ਫੋਕਲ ਪੁਆਇੰਟ ਦੀਆਂ ਸਮੱਸਿਆਵਾਂ ਨੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।
ਉੱਥੇ ਹੀ ਉਨ੍ਹਾਂ ਦੇ ਲੱਗ ਰਹੇ ਬਿਜਲੀ ਕੱਟਾਂ 'ਤੇ ਸਫ਼ਾਈ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਵਜ੍ਹਾਂ ਕਰਕੇ ਉਨ੍ਹਾਂ ਨੂੰ ਹੀ ਸਭ ਭੁਗਤਣਾ ਪੈ ਰਿਹਾ ਹੈ ਕਿਉਂਕਿ ਕੋਲਾ ਪਿਛਲੇ 6 ਮਹੀਨਿਆਂ ਤੋਂ ਘੱਟ ਹੈ ਇਸ ਕਰਕੇ ਕੱਟ ਲਗਾਏ ਜਾ ਰਹੇ ਉਨ੍ਹਾਂ ਇਹ ਵੀ ਕਿਹਾ ਕਿ ਕਣਕਾਂ ਪੱਕੀਆਂ ਹੋਈਆਂ ਹਨ ਅਤੇ ਸਮਾਂਬੱਧ ਤਰੀਕੇ ਦੇ ਨਾਲ ਉਹ ਸ਼ਾਰਟ ਸਰਕਟ ਕਰਕੇ ਅੱਗ ਦੀ ਭੇਟ ਨਾ ਚੜ੍ਹ ਜਾਵੇ ਇਸ ਕਰਕੇ ਵੀ ਕੱਟ ਲਗਾਏ ਜਾ ਰਹੇ ਹਨ।
ਉਧਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਅਮਨ ਅਰੋੜਾ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਿਨ੍ਹਾਂ 'ਤੇ ਨੱਥ ਪਾਉਣ ਦੀ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ ਆਉਂਦੇ ਦਿਨਾਂ 'ਚ ਇਸ ਦੇ ਨਤੀਜੇ ਵੇਖਣ ਨੂੰ ਮਿਲਣਗੇ ਉਥੇ ਹੁਣ ਜਦੋਂ ਸਵਾਲ ਕੀਤਾ ਗਿਆ ਹੈ ਕੀ ਪਾਰਟੀ ਦਿੱਲੀ ਤੋਂ ਚੱਲ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੌਮੀ ਪਾਰਟੀ ਹੈ ਅਤੇ ਪਾਰਟੀ ਦੇ ਸੀਨੀਅਰ ਲੀਡਰ ਦਿੱਲੀ 'ਚ ਬਹਿੰਦੇ ਹਨ ਤਾਂ ਦਿੱਲੀ ਤੋਂ ਹੀ ਪਾਰਟੀ ਚੱਲੇਗੀ ਉਨ੍ਹਾਂ ਕਿਹਾ ਕਿ ਤੁਸੀਂ ਦੱਸ ਦਿਓ ਕਾਂਗਰਸ ਕਿੱਥੋਂ ਚਲਦੀ ਹੈ।