ਪੰਜਾਬ

punjab

ETV Bharat / state

ਪਿੰਡ ਤੋਲੇਵਾਲ ਵਿਖੇ ਸ਼ਹੀਦ ਗੁਰਬਿੰਦਰ ਸਿੰਘ ਦੀ ਹੋਈ ਅੰਤਿਮ ਅਰਦਾਸ

ਪਿੰਡ ਤੋਲੇਵਾਲ ਵਿਖੇ ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਗੁਰਬਿੰਦਰ ਸਿੰਘ ਦੀ ਐਤਵਾਰ ਨੂੰ ਅੰਤਿਮ ਅਰਦਾਸ ਦੇ ਭੋਗ ਪਾਏ ਗਏ, ਜਿਸ ਵਿੱਚ ਪਿੰਡ ਵਾਲਿਆਂ ਨੇ ਅਤੇ ਰਾਜਨੀਤਿਕ ਚਿਹਰਿਆਂ ਨੇ ਹਾਜ਼ਰੀ ਭਰੀ।

ਪਿੰਡ ਤੋਲੇਵਾਲ ਵਿਖੇ ਸ਼ਹੀਦ ਗੁਰਬਿੰਦਰ ਸਿੰਘ ਦੀ ਅੰਤਿਮ ਅਰਦਾਸ ਪਾਏ ਗਏ ਭੋਗ
ਪਿੰਡ ਤੋਲੇਵਾਲ ਵਿਖੇ ਸ਼ਹੀਦ ਗੁਰਬਿੰਦਰ ਸਿੰਘ ਦੀ ਅੰਤਿਮ ਅਰਦਾਸ ਪਾਏ ਗਏ ਭੋਗ

By

Published : Jun 28, 2020, 8:24 PM IST

ਸੰਗਰੂਰ: ਭਾਰਤ-ਚੀਨ ਸਰਹੱਦ ਉੱਤੇ ਸ਼ਹੀਦ ਹੋਏ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੋਲੇਵਾਲ ਦੇ ਫ਼ੌਜੀ ਗੁਰਬਿੰਦਰ ਸਿੰਘ ਦੀ ਅੰਤਿਮ ਅਰਦਾਸ ਵਿੱਚ ਦਿਨ ਐਤਵਾਰ ਨੂੰ ਕਈ ਰਜਾਨੀਤਿਕ ਚਿਹਰੇ ਅਤੇ ਪਿੰਡ ਦੇ ਲੋਕ ਸ਼ਾਮਲ ਹੋਏ।

ਪੰਜਾਬ ਸਰਕਾਰ ਵਲੋਂ ਕੈਬਿਨੇਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪਰਿਵਾਰ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਸਿੰਗਲਾ ਨੇ ਦੱਸਿਆ ਕਿ ਸ਼ਹੀਦ ਦੇ ਭਰਾ ਨੂੰ ਨੌਕਰੀ ਦਿੱਤੀ ਜਾਵੇਗੀ। ਪਰਿਵਾਰ ਦੀਆਂ ਹੋਰ ਮੰਗਾਂ ਜਿਵੇਂ ਕਿ ਸਕੂਲ ਦਾ ਨਾਂਅ ਸ਼ਹੀਦ ਦੇ ਨਾਂਅ ਉੱਤੇ ਰੱਖਣ, ਲਾਇਬ੍ਰੇਰੀ ਬਣਾਉਣ ਅਤੇ ਸਕੂਲ ਨੂੰ 12ਵੀਂ ਤੱਕ ਕਰਨ ਨੂੰ ਮੰਨ ਲਿਆ ਗਿਆ ਹੈ। ਇਸ ਦੇ ਨਾਲ ਹੀ ਸ਼ਹੀਦ ਦੇ ਭਰਾ ਨੂੰ ਨੌਕਰੀ ਦੇ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਕਾਗਜ਼ ਭੇਜ ਦਿੱਤੇ ਗਏ ਹਨ।

ਵੇਖੋ ਵੀਡੀਓ।

ਇਸ ਦੇ ਨਾਲ ਹੀ ਪਰਿਵਾਰ ਨੇ ਜੋ ਪਿੰਡ ਤੋਲੇਵਾਲ ਤੋਂ ਲੈ ਕੇ ਸ਼ਹੀਦ ਦੇ ਘਰ ਤੱਕ ਇੱਕ ਪੱਕੀ ਸੜਕ ਬਣਾਉਣ ਦੀ ਮੰਗ ਕੀਤੀ ਸੀ, ਜਿਸ ਉੱਤੇ 1 ਕਰੋੜ ਰੁਪਏ ਦਾ ਖ਼ਰਚਾ ਆਵੇਗਾ, ਉਸ ਨੂੰ ਸਵੀਕਾਰ ਕਰ ਲਿਆ ਗਿਆ ਹੈ।

ਵੇਖੋ ਵੀਡੀਓ।

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸ਼ਹੀਦ ਦੀ ਅੰਤਿਮ ਅਰਦਾਸ ਵਿੱਚ ਹਾਜ਼ਰੀ ਭਰੀ। ਲੌਂਗੋਵਾਲ ਨੇ ਕਿਹਾ ਕਿ ਗੁਰਬਿੰਦਰ ਸਿੰਘ ਦੀ ਸ਼ਹਾਦਤ ਉੱਤੇ ਪੂਰੇ ਦੇਸ਼ ਅਤੇ ਇਲਾਕੇ ਨੂੰ ਮਾਨ ਹੈ। ਅਜਿਹੇ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਆਉਂਦੇ ਸਮਿਆਂ ਤੱਕ ਯਾਦ ਕੀਤਾ ਜਾਵੇਗਾ। ਲੌਂਗੋਵਾਲ ਨੇ ਕਿਹਾ ਕਿ ਅਸੀਂ ਪਿੰਡ ਵਾਸੀਆਂ ਨਾਲ ਮਿਲ ਕੇ ਇੱਥੇ ਇੱਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇ ਤਾਂ ਕਿ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ ਜਾਵੇ।

ਵੇਖੋ ਵੀਡੀਓ।

ਸ਼ਹੀਦ ਦੀ ਅੰਤਿਮ ਅਰਦਾਸ ਮੌਕੇ ਪੁੱਜੇ ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਇਸ ਦੌਰਾਨ ਬੂਟੇ ਵੰਡਣ ਦਾ ਇੱਕ ਬਹੁਤ ਵਧੀਆ ਉਪਰਾਲਾ ਕੀਤਾ ਗਿਆ, ਜੋ ਕਿ ਸ਼ਹੀਦਾਂ ਦੀ ਯਾਦ ਵਿੱਚ ਪੌਦੇ ਵੰਡਣਾ ਅਤੇ ਵਾਤਾਵਰਣ ਨੂੰ ਮਹਿਕਾਉਣਾ ਬਹੁਤ ਹੀ ਵਧੀਆ ਗੱਲ ਹੈ। ਦੂਸਰੇ ਪਾਸੇ ਕੇਂਦਰ ਸਰਕਾਰ ਇਸ ਬਾਰੇ ਸਪੱਸ਼ਟ ਕਰੇ ਕਿ ਕਦੋਂ ਤੱਕ ਉਹ ਮਾਵਾਂ ਦੇ ਪੁੱਤ ਅਤੇ ਭੈਣਾਂ ਦੇ ਭਰਾਵਾਂ ਨੂੰ ਮਰਵਾਉਂਦੀ ਰਹੇਗੀ।

ABOUT THE AUTHOR

...view details