ਲੁਧਿਆਣਾ: ਕੋਰੋਨਾ ਵੈਕਸੀਨ ਪਹਿਲਾਂ ਹੈਲਥ ਵਰਕਰਾਂ ਨੂੰ ਤੇ ਉਸ ਤੋਂ ਬਾਅਦ ਫਰੰਟਲਾਈਨ ਵਰਕਰਜ਼ ਨੂੰ ਟੀਕਾਕਰਨ ਕੀਤਾ ਜਾ ਰਿਹਾ ਸੀ, ਪਰ ਹੁਣ 45 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਕੋਵਿਡ 19 ਦਾ ਟੀਕਾਕਰਨ ਕਰਵਾ ਸਕਦਾ ਹੈ। ਸਰਕਾਰ ਵੱਲੋਂ ਟੀਕਾਕਰਨ ਦੀ ਮੁਹਿੰਮ ਨੂੰ ਵਧਾਉਣ ਲਈ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਟੀਕਾਕਰਨ ਕਰਵਾ ਕੇ ਇਸ ਦਾ ਫਾਇਦਾ ਲੈ ਸਕਣ। ਇਸ ਦੇ ਅਧੀਨ 45 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਟੀਕਾਕਰਨ ਕਰਵਾ ਸਕਦਾ ਹੈ।
ਕੋਵਿਡ 19 ਟੀਕਾਕਰਨ ਦੇ ਤੀਜੇ ਗੇੜ ਤਹਿਤ ਲੁਧਿਆਣਾ 'ਚ ਵਿਸ਼ੇਸ਼ ਕੈਂਪਾਂ ਰਾਹੀਂ ਲਗਾਇਆ ਜਾ ਰਿਹਾ ਟੀਕਾ - ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ
ਕੋਰੋਨਾ ਵੈਕਸੀਨ ਪਹਿਲਾਂ ਹੈਲਥ ਵਰਕਰਾਂ ਨੂੰ ਤੇ ਉਸ ਤੋਂ ਬਾਅਦ ਫਰੰਟਲਾਈਨ ਵਰਕਰਜ਼ ਨੂੰ ਟੀਕਾਕਰਨ ਕੀਤਾ ਜਾ ਰਿਹਾ ਸੀ, ਪਰ ਹੁਣ 45 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਕੋਵਿਡ 19 ਦਾ ਟੀਕਾਕਰਨ ਕਰਵਾ ਸਕਦਾ ਹੈ।
ਇਸ ਨੂੰ ਲੈ ਕੇ ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਸਰਕਾਰੀ ਹਸਪਤਾਲ ਦੇ ਵਿੱਚ ਪਹਿਲਾਂ ਤੋਂ ਹੀ ਫਰੀ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਵਿੱਚ ਪਹਿਲਾਂ 45 ਤੋਂ 59 ਸਾਲ ਦੇ ਵਿਅਕਤੀ ਜਿਨ੍ਹਾਂ ਨੂੰ ਕੋਈ ਬਿਮਾਰੀ ਨਹੀਂ ਸੀ, ਓਹੀ ਟੀਕਾਕਰਨ ਕਰਵਾਉਂਦੇ ਸਨ, ਪਰ ਹੁਣ ਕੋਈ ਵੀ ਵਿਅਕਤੀ ਟੀਕਾਕਰਨ ਕਰਵਾ ਸਕਦਾ ਹੈ। ਲਾਭਪਾਤਰੀਆਂ ਨੇ ਕਿਹਾ ਕਿ ਉਹ ਬਿਲਕੁਲ ਠੀਕ-ਠਾਕ ਹਨ ਅਤੇ ਵੱਧ-ਵੱਧ ਲੋਕਾਂ ਨੂੰ ਇਸ ਸਕੀਮ ਦਾ ਲਾਭ ਉਠਾਉਣਾ ਚਾਹੀਦਾ ਹੈ। ਇਸ ਦੌਰਾਨ ਟੀਕਾ ਲਗਾਉਣ ਆਏ ਲਾਭਪਾਤਰੀਆਂ ਨੇ ਦੱਸਿਆ ਕਿ ਹਸਪਤਾਲ ਵਿੱਚ ਉਨ੍ਹਾਂ ਨੂੰ ਬਿਲਕੁਲ ਮੁਫ਼ਤ ਟੀਕਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਿਮਾਰੀ ਤੋਂ ਲੜਨ ਲਈ ਇਹ ਟੀਕਾ ਲਗਵਾ ਰਹੇ ਹਨ। ਉਨ੍ਹਾਂ ਨੇ ਬਾਕੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਰੋਨਾ ਵੈਕਸੀਨ ਜ਼ਰੂਰ ਲਗਵਾਉਣ ਤਾਂ ਜੋ ਕੋਰੋਨਾ ਨੂੰ ਮਾਤ ਦਿੱਤੀ ਜਾ ਸਕੇ।
ਉਧਰ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਨੇ ਕਿਹਾ ਹੈ ਕਿ ਟੀਕਾਕਰਨ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਤੋਂ ਬਾਅਦ ਵੀ ਲੋਕ ਪ੍ਰਹੇਜ਼ ਜ਼ਰੂਰ ਰੱਖਣ ਮੂੰਹ ਤੇ ਮਾਸਕ ਲਗਾਉਣਾ ਅਤੇ ਹੱਥ ਬਾਰ-ਬਾਰ ਧੋਣਾ ਤੇ ਸਮਾਜਕ ਦੂਰੀ ਦਾ ਧਿਆਨ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲੇ ਸਦਕਾ ਵੱਖ-ਵੱਖ ਧਾਰਮਿਕ ਤੇ ਸਮਾਜਿਕ ਥਾਵਾਂ 'ਤੇ ਕੋਰੋਨਾ ਟੀਕਾਕਰਨ ਲਈ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਗੁਰਦੁਆਰਿਆਂ ਅਤੇ ਮੰਦਰਾਂ ਦੇ ਵਿੱਚ ਵੀ ਕੋਰੋਨਾ ਵਾਇਰਸ ਦੇ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸੇ ਤਰ੍ਹਾਂ ਦਾ ਕਿਸੇ ਨੂੰ ਕੋਈ ਸਾਈਡ-ਇਫੈਕਟ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਇਸ ਕਰਕੇ ਲੋਕ ਵੱਧ ਤੋਂ ਵੱਧ ਇਹ ਵੈਕਸੀਨ ਲਗਵਾ ਕੇ ਆਪਣੇ ਆਪ ਨੂੰ ਸੁਰੱਖਿਅਤ ਰੱਖਣ।