ਲੁਧਿਆਣਾ: ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ (Office of the District Education Officer) ਦੇ ਬਾਹਰ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ, ਜਦੋਂ ਵੱਡੀ ਤਾਦਾਦ ਵਿੱਚ ਆਏ ਈਟੀਟੀ ਅਧਿਆਪਕਾਂ (ETT teachers) ਨੂੰ ਬਿਨ੍ਹਾਂ ਨਿਯੁਕਤੀ ਪੱਤਰ ਮਿਲੇ ਹੀ ਵਾਪਸ ਮੁੜਨਾ ਪਿਆ, ਜ਼ਿਲ੍ਹਾ ਸਿੱਖਿਆ ਅਫ਼ਸਰ (District Education Officer) ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣੇ ਸਨ, ਜਿਸ ਕਰਕੇ ਸਵੇਰ ਤੋਂ ਹੀ ਵੱਡੀ ਤਦਾਦ ਅੰਦਰ ਜ਼ਿਲ੍ਹਾ ਸਿੱਖਿਆ ਅਫ਼ਸਰ (District Education Officer) ਦੇ ਦਫ਼ਤਰ ਪਹੁੰਚ ਗਏ, ਪਰ ਜ਼ਿਲ੍ਹਾ ਸਿੱਖਿਆ ਅਫ਼ਸਰ ਖੁਦ ਦੀ ਛੁੱਟੀ ‘ਤੇ ਸੀ, ਇਸ ਮੌਕੇ ਦੂਰੋਂ-ਦੂਰੋਂ ਆਈ ਅਧਿਆਪਕਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਿਸ ਕਰਕੇ ਉਨ੍ਹਾਂ ਨੇ ਸਿੱਖਿਆ ਅਫ਼ਸਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣੀ ਭੜਾਸ ਕੱਢੀ।
ਇਸ ਮੌਕੇ ਇਨ੍ਹਾਂ ਅਧਿਆਪਕਾਂ ਨੇ ਕਿਹਾ ਕਿ ਉਹ ਦੂਰ-ਦੂਰ ਹੋਏ ਹਨ ਕੋਈ ਆਪਣੇ ਬੱਚੇ ਨੂੰ ਨਾਲ ਲੈ ਕੇ ਆਇਆ ਹੈ ਅਤੇ ਕੋਈ ਆਪਣਾ ਪਰਿਵਾਰ ਇਕੱਲਾ ਛੱਡ ਕੇ ਆਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਸਨ, ਪਰ ਜ਼ਿਲ੍ਹਾ ਸਿੱਖਿਆ ਅਫ਼ਸਰ (District Education Officer) ਨੇ ਆਪਣੀ ਡਿਊਟੀ ਨੂੰ ਹੀ ਗੰਭੀਰਤਾ ਨਾਲ ਨਹੀਂ ਲਿਆ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲੇ ਜਦਕਿ ਬਾਕੀ ਜ਼ਿਲ੍ਹਿਆਂ ਦੇ ਵਿੱਚ ਉਨ੍ਹਾਂ ਦੇ ਸਾਥੀਆਂ ਨੂੰ ਨਿਯੁਕਤੀ ਪੱਤਰ ਮਿਲ ਚੁੱਕੇ ਹਨ।