ਲੁਧਿਆਣਾ:ਵਿਧਾਨ ਸਭਾ ਹਲਕਾ ਰਾਏਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਪ੍ਰਧਾਨ ਕਰਨ ਦੇ ਮਕਸਦ ਤਹਿਤ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਪ੍ਰਭਜੋਤ ਸਿੰਘ ਧਾਲੀਵਾਲ ਵੱਲੋਂ ਯੂਥ ਵਿੰਗ ਦੀਆਂ ਨਿਯੁਕਤੀਆਂ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ।ਜਿਸ ਤਹਿਤ ਉਨਾਂ ਵੱਲੋਂ ਸਰਕਲ ਰਾਏਕੋਟ ਦੇ ਕੁੱਝ ਯੂਥ ਆਗੂਆਂ ਅਜੇ ਕੁਮਾਰ ਜੱਸਾ, ਹਰਪਾਲ ਸਿੰਘ ਥਿੰਦ ਅਤੇ ਬਲਵੰਤ ਸਿੰਘ ਗੁਰੀ ਨੂੰ ਸੀਨੀਅਰ ਵਾਈਸ ਪ੍ਰਧਾਨ,ਸੰਦੀਪ ਸਿੰਘ ਸੀਪਾ, ਦੀਪਕ ਕੁਮਾਰ ਦੀਪੂ, ਰਵਿੰਦਰ ਸਿੰਘ ਔਲਖ ਨੂੰ ਵਾਈਸ ਪ੍ਰਧਾਨ, ਬਲਜੀਤ ਸਿੰਘ ਅਤੇ ਗੁਰਦੀਪ ਸਿੰਘ ਨੂੰ ਜਨਰਲ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ ਗਈ।
ਇਨ੍ਹਾਂ ਨਵ-ਨਿਯੁਕਤ ਆਹੁਦੇਦਾਰਾਂ ਨੂੰ ਅੱਜ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਪ੍ਰਭਜੋਤ ਸਿੰਘ ਧਾਲੀਵਾਲ ਨੇ ਨਿਯੁਕਤੀ ਪੱਤਰ ਤਕਸੀਮ ਕੀਤੇ। ਉੱਥੇ ਹੀ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਇਹ ਆਗੂ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਵਧ ਚੜ੍ਹਕੇ ਭਾਗ ਲੈਂਦੇ ਹੋਏ ਪੂਰੀ ਤਨਦੇਹੀ ਦੇ ਨਾਲ ਪਾਰਟੀ ਦੀ ਸੇਵਾ ਕਰ ਰਹੇ ਹਨ ਜਿਸਦੇ ਚਲਦਿਆਂ ਇਨਾਂ ਨੂੰ ਇਹ ਜਿੰਮੇਵਾਰੀਆਂ ਸੌਪੀਆਂ ਗਈਆਂ ਹਨ।