ਲੁਧਿਆਣਾ:ਦੇਸ਼ ਭਰ ਦੇ ਵਿਚ ਕਾਂਗਰਸ ਮਾੜੇ ਦੌਰ ਵਿਚੋਂ ਲੰਘ ਰਹੀ ਹੈ ਅਤੇ ਇਸ ਲਈ ਕਾਂਗਰਸ ਦੇ ਆਗੂ ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਮੰਨ ਰਹੇ ਹਨ। ਅੰਕੜੇ ਇਹ ਵੀ ਬਿਆਨ ਕਰਦੇ ਹਨ 2022 ਵਿੱਚ 5 ਸੂਬਿਆਂ ਅੰਦਰ ਹੋਈਆਂ ਵਿਧਾਨ ਸਭਾ ਚੋਣਾਂ (Assembly elections 2022) ਦੇ ਵਿਚ ਕਾਂਗਰਸ ਇਕ ਵੀ ਸੂਬੇ ਵਿਚ ਆਪਣੀ ਸਰਕਾਰ ਨਹੀਂ ਬਣਾ ਸਕੀ। Assembly elections 2022.
ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨੇ 92 ਸੀਟਾਂ ਲੈ ਕੇ ਸਰਕਾਰ ਬਣਾਈ ਜਦੋਂ ਕਿ ਕਾਂਗਰਸ 18 ਤੇ ਹੀ ਸਿਮਟ ਕੇ ਰਹਿ ਗਈ, ਇਸੇ ਤਰ੍ਹਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਅਤੇ ਗੋਆ ਦੇ ਵਿਚ ਵੀ ਭਾਜਪਾ ਨਾ ਸਿਰਫ ਵੱਡੀ ਪਾਰਟੀ ਬਣ ਕੇ ਉੱਭਰੀ ਸਗੋਂ ਚਾਰ ਸੂਬਿਆਂ ਦੇ ਵਿਚ ਆਪਣੀ ਸਰਕਾਰ ਵੀ ਬਣਾਈ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੇ ਕਈ ਵੱਡੇ ਚਿਹਰੇ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ। ਜਿਨ੍ਹਾਂ ਵਿਚ ਸਾਢੇ ਚਾਰ ਸਾਲ ਪੰਜਾਬ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਿਲ ਸਨ, ਉਹਨਾਂ ਦੀ ਕੈਬਨਿਟ ਦੇ ਕਈ ਮੰਤਰੀ ਵੀ ਭਾਜਪਾ ਵਿੱਚ ਸ਼ਾਮਿਲ ਹੋ ਗਏ, ਪੰਜਾਬ ਹੀ ਨਹੀਂ ਸਗੋਂ ਹੋਰਨਾਂ ਸੂਬਿਆਂ ਦੇ ਵਿੱਚ ਵੀ ਕਾਂਗਰਸ ਨੂੰ ਵੱਡਾ ਨੁਕਸਾਨ ਹੋਇਆ।
ਕੇਂਦਰੀ ਏਜੰਸੀਆਂ ਦਾ ਰੋਲ:ਕਾਂਗਰਸ ਆਪਣੇ ਪਤਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਵੱਡਾ ਕਾਰਨ ਮੰਨਦੀ ਰਹੀ ਹੈ, ਜਦੋਂ ਵੀ ਚੁਣਾਵੀ ਮੌਸਮ ਹੁੰਦਾ ਹੈ ਉਸ ਤੋਂ ਪਹਿਲਾਂ ਸੀਬੀਆਈ ਇਨਫੋਰਸਮੈਂਟ ਡਾਕਟਰੇਟ ਦੀਆਂ ਛਾਪੇਮਾਰੀਆਂ ਵਧਣ ਨੂੰ ਕਾਂਗਰਸੀ ਆਗੂ ਸਿਆਸੀ ਬਦਲਾਖੋਰੀ ਦਾ ਨਤੀਜਾ ਦੱਸਦੇ ਰਹੇ ਹਨ। ਕਾਂਗਰਸ ਦੇ ਪੰਜਾਬ ਬੁਲਾਰੇ ਨੇ ਕਿਹਾ ਕਿ ਇਸ ਗੱਲ ਵਿਚ ਕੋਈ ਦੋ ਰਾਏ ਨਹੀਂ ਹੈ ਕੇ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਕਾਰਵਾਈਆਂ ਕਰਕੇ ਡਰਾਇਆ ਧਮਕਾਇਆ ਜਾਂਦਾ ਰਿਹਾ ਹੈ, ਮਾਮਲਾ ਉਦੋਂ ਵੀ ਸੁਰਖੀਆਂ ਵਿਚ ਆਇਆ ਜਦੋਂ national ਹੈਰਾਲਡ ਕੇਸ ਖੁੱਲ੍ਹਿਆ ਅਤੇ ਲਗਾਤਾਰ ਕਾਂਗਰਸ ਦੇ ਸੁਪਰੀਮੋ ਅਤੇ ਸਰਪ੍ਰਸਤ ਤੇ ਦਬਾਅ ਬਣਾਇਆ ਗਿਆ।
ਕਾਂਗਰਸੀ ਮੰਤਰੀਆਂ ਤੇ ਸ਼ਿਕੰਜਾ: ਇਹ ਗੱਲ ਕਿਸੇ ਤੋਂ ਛੁਪੀ ਨਹੀਂ ਰਹੀ ਹੈ ਕਾਂਗਰਸ ਦੇ ਸੀਨੀਅਰ ਲੀਡਰਾਂ ਤੇ ਲਗਾਤਾਰ ਕੇਂਦਰੀ ਏਜੰਸੀਆਂ ਦੇ ਨਾਲ ਵਿਜੀਲੈਂਸ ਵੱਲੋਂ ਵੀ ਸਿਕੰਜਾ ਕਸਿਆ ਜਾਂਦਾ ਰਿਹਾ ਹੈ। ਜੇਕਰ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਇਸ ਦੀ ਸ਼ੁਰੂਆਤ ਕਾਂਗਰਸ ਦੀ ਸਰਕਾਰ ਵੇਲੇ ਹੀ ਹੋ ਚੁੱਕੀ ਸੀ। ਜਦੋ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਪੰਜਾਬ ਬਣਾਇਆ ਗਿਆ। ਜਿਸ ਤੋਂ ਬਾਅਦ ਮਾਈਨਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਿੱਤੀ ਗਈ। ਇਸ ਦੇ ਵਿੱਚ ਉਨ੍ਹਾਂ ਦੇ ਭਤੀਜੇ ਕੋਲੋਂ ਕੈਸ਼ ਵੀ ਬਰਾਮਦ ਹੋਇਆ ਸੀ। ਇਸ ਤੋਂ ਬਾਅਦ ਸੂਬੇ ਵਿੱਚ ਆਪ ਦੀ ਸਰਕਾਰ ਬਣੀ, ਜਿਸ ਤੋਂ ਬਾਅਦ ਜੰਗਲਾਦ ਘੁਟਾਲੇ ਮਾਮਲੇ ਵਿੱਚ ਕੈਬਨਿਟ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਫਿਰ ਸੰਗਤ ਸਿੰਘ ਗਿਲਜੀਆਂ ਤੇ ਫਿਰ ਟ੍ਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਵਿੱਚ ਭਾਰਤ ਭੂਸ਼ਣ ਆਸ਼ੂ ਤੇ ਹੁਣ ਮਨਪ੍ਰੀਤ ਬਾਦਲ ਦੀ ਵਿਜੀਲੈਂਸ ਦੀ ਰਡਾਰ ਤੇ ਹਨ। ਹਾਲਾਕਿ ਸਰਕਾਰਾਂ ਇਸ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਦਾ ਨਾਂ ਦਿੰਦੀ ਰਹੀ ਹੈ ਪਰ ਵਿਰੋਧੀ ਪਾਰਟੀਆਂ ਇਸ ਨੂੰ ਰਾਜਨੀਤਕ ਬਦਲਾਖੋਰੀ ਦਾ ਨਾਂ ਦੇ ਰਹੀਆਂ ਹਨ ਅਤੇ ਇਸ ਦੇ ਲੋਕਤੰਤਰ ਨੂੰ ਇਸ ਦਾ ਖ਼ਤਰਾ ਦੱਸ ਰਹੀਆਂ ਹਨ।
ਭਾਜਪਾ ਤੇ ਆਪ ਦੀ ਰਣਨੀਤੀ: ਅਕਾਲੀ ਦਲ ਅਤੇ ਕਾਂਗਰਸ ਦੇ ਲੀਡਰ ਦੱਸ ਰਹੇ ਹਨ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂ ਇਕੋ ਹੀ ਰਣਨੀਤੀ ਤੇ ਚੱਲ ਰਹੇ ਹਨ। ਕਾਂਗਰਸ ਦੇ ਬੁਲਾਰੇ ਕੰਵਰਪਾਲ ਹਰਪ੍ਰੀਤ ਨੇ ਕਿਹਾ ਕਿ ਕੇਂਦਰ ਦੇ ਵਿੱਚ ਭਾਜਪਾ ਅਤੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਸਿਆਸੀ ਬਦਲਾਖੋਰੀ ਦੇ ਉੱਤਰੀਆਂ ਹੋਈਆਂ ਅਤੇ ਕਾਂਗਰਸ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ CBI ਈਡੀ ਦੀ ਕੇਂਦਰ ਸਰਕਾਰ ਵੱਲੋਂ ਅਤੇ ਵਿਜੀਲੈਂਸ ਦੀ ਦੁਰਵਰਤੋਂ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਾਂਗਰਸ ਦੇ ਲੀਡਰਾਂ ਨੂੰ ਦਬਾਉਣ ਲਈ ਕਰ ਰਹੀ ਹੈ। ਹਾਲਾਂਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਲੀਡਰ ਇਸ ਦੀ ਸਫਾਈ ਦਿੰਦਿਆਂ ਇਹ ਜਰੂਰ ਬੋਲ ਰਹੇ ਹਨ ਕਿ ਜੇਕਰ ਕੋਈ ਪਾਕ ਸਾਫ਼ ਹੈ ਤਾਂ ਉਸ ਨੂੰ ਜਾਂਚ ਅਜੰਸੀਆਂ ਦਾ ਕੀ ਖ਼ਤਰਾ ਹੈ।