ਲੁਧਿਆਣਾ: ਅੰਮ੍ਰਿਤਸਰ ਤੋਂ ਦਿੱਲੀ ਜਾ ਰਹੇ ਕਿਸਾਨ ਜਥੇਬੰਦੀਆਂ ਦੀ ਲੁਧਿਆਣਾ ਰੇਲਵੇ ਸਟੇਸ਼ਨ ਉੱਤੇ ਪੁਲਿਸ ਨਾਲ ਬਹਿਸਬਾਜ਼ੀ (farmers Argument railway police) ਹੋ ਗਈ, ਜਿਸ ਤੋਂ ਬਾਅਦ ਕਿਸਾਨਾਂ ਨੇ ਲੁਧਿਆਣਾ ਰੇਲਵੇ ਸਟੇਸ਼ਨ ਉੱਤੇ ਕੁਝ ਦੇਰ ਲਈ ਰੇਲਵੇ ਟਰੈਕ ਜਾਮ ਕਰ ਦਿੱਤਾ, ਪਰ ਸੀਨੀਅਰ ਅਫਸਰਾਂ ਅਤੇ ਰੇਲਵੇ ਸਟੇਸ਼ਨ ਦੇ ਅਧਿਕਾਰੀਆਂ ਦੀ ਦਖ਼ਲ ਅੰਦਾਜ਼ੀ ਤੋਂ ਬਾਅਦ ਉਹਨਾਂ ਨੂੰ ਸਮਝਾਇਆ ਗਿਆ ਹੈ।
ਇਹ ਵੀ ਪੜੋ:ਲੁਧਿਆਣਾ ਬਾਹਰੀ ਇਲਾਕੇ ਦੀਆਂ ਚੌਂਕੀਆਂ 'ਚ ਅਲਰਟ, ਵੇਖੋ ਗਰਾਊਂਡ ਜ਼ੀਰੋ ਤੋਂ ਰਿਪੋਰਟ
ਕੀ ਹੈ ਮਾਮਲਾ ? : ਦਰਅਸਲ ਕਿਸਾਨ ਜਥੇਬੰਦੀਆਂ ਪੰਜਾਬ ਭਰ ਤੋਂ ਕਿਸਾਨ ਅੰਦੋਲਨ ਦਾ ਇੱਕ ਸਾਲ ਮੁਕੰਮਲ ਹੋਣ ਕਰਕੇ ਦਿੱਲੀ ਦੇ ਵਿੱਚ ਖੇਤੀ ਕਾਨੂੰਨ ਖਿਲਾਫ ਲਾਏ ਧਰਨੇ ਦੇ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਵੱਡੀ ਤਦਾਦ ਵਿੱਚ ਜਾ ਰਹੇ ਹਨ, ਦੇਰ ਰਾਤ ਜਦੋਂ ਕਿਸਾਨ ਜਥੇਬੰਦੀਆਂ ਲੁਧਿਆਣਾ ਰੇਲਵੇ ਸਟੇਸ਼ਨ ਪਹੁੰਚੀਆਂ ਤਾਂ ਉਹਨਾਂ ਦੀ ਲੁਧਿਆਣਾ ਸਟੇਸ਼ਨ ਉੱਤੇ ਤੈਨਾਤ ਪੁਲਿਸ ਮੁਲਾਜ਼ਮਾਂ ਦੇ ਨਾਲ ਜੰਮ ਕੇ ਬਹਿਸ ਹੋਈ ਜਿਸ ਤੋਂ ਬਾਅਦ ਕਿਸਾਨਾਂ ਨੇ ਟ੍ਰੇਨ ਦੇ ਅੱਗੇ ਆ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਸ ਤੋਂ ਬਾਅਦ ਆਰ ਪੀ ਐਸ ਸੀ ਅਧਿਕਾਰੀ ਅਤੇ ਰੇਲਵੇ ਸਟਾਫ ਮੌਕੇ ਉੱਤੇ ਪਹੁੰਚੇ ਅਤੇ ਉਨ੍ਹਾਂ ਨੇ ਪ੍ਰਦਰਸ਼ਨ ਖ਼ਤਮ ਕਰਵਾਇਆ ਅਤੇ ਕਿਸਾਨਾਂ ਨੂੰ ਸਮਝਾਇਆ। ਇਸ ਦੀ ਸੋਸ਼ਲ ਮੀਡੀਆ ਉੱਤੇ ਕੁਝ ਵੀਡੀਓ ਵੀ ਸਾਹਮਣੇ ਆਈਆਂ ਹਨ।