ਲੁਧਿਆਣਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਦੇ ਤਹਿਤ ਲੱਖਾਂ ਦੀ ਤਦਾਦ ਵਿੱਚ ਕਿਸਾਨ ਪੰਜਾਬ ਤੋਂ ਦਿੱਲੀ ਵੱਲ ਕੂਚ ਕਰ ਰਹੇ ਹਨ। ਅਜਿਹੇ ਵਿੱਚ ਕਾਰ ਸੇਵਾ ਵਾਲੇ ਬਾਬਾ ਨਿਰਮਲ ਸਿੰਘ ਦਿੱਲੀ ਨੇ ਲਾਡੋਵਾਲ ਟੋਲ ਪਲਾਜ਼ਾ ਉੱਤੇ ਅਟੁੱਟ ਲੰਗਰ ਵਰਤਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਸਤੇ ਵਿੱਚ ਉਨ੍ਹਾਂ ਦੇ ਡੇਰੇ ਹਨ ਜਿਨ੍ਹਾਂ ਵੱਲੋਂ ਕਿਸਾਨਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ।
ਕਾਰ ਸੇਵਾ ਵਾਲੇ ਬਾਬਾ ਨਿਰਮਲ ਸਿੰਘ ਨੇ ਕਿਹਾ ਕਿ ਸਾਰਾ ਲੰਗਰ ਦੇਸੀ ਘੀ ਦਾ ਤਿਆਰ ਕੀਤਾ ਜਾਂਦਾ ਹੈ ਅਤੇ ਕਿਸਾਨਾਂ ਲਈ ਵਿਸ਼ੇਸ਼ ਲੰਗਰ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਚੌਲ ਅਜਿਹੇ ਬਣਾਏ ਜਾਂਦੇ ਹਨ ਜਿਸ ਨਾਲ ਕਿਸਾਨਾਂ ਨੂੰ ਕੋਈ ਨੁਕਸਾਨ ਨਾ ਹੋਵੇ।