ਲੁਧਿਆਣਾ: ਸ਼ਹਿਰ ਦੇ ਕਾਰੋਬਾਰੀ (Businesses of the city) ਕੋਲੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ (Ludhiana Police) ਵੱਲੋਂ 3 ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ ਫਿਰੌਤੀ ਦੇ ਦੌਰਾਨ ਕਾਰੋਬਾਰੀ ਨੂੰ ਧਮਕਾਉਣ ਲਈ ਵਰਤੇ ਗਏ ਵਾਹਨ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਗਿਰੋਹ ਦੇ ਮੈਂਬਰਾਂ ਵੱਲੋਂ ਸਨੈਚਿੰਗ ਦੇ ਮੋਬਾਈਲ (Mobile snatching) ਤੋਂ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ, ਕਿਉਂਕਿ ਮੁੱਖ ਮੁਲਜ਼ਮ ਨੂੰ ਪੈਸਿਆਂ ਦੀ ਲੋੜ ਸੀ ਅਤੇ ਉਸ ਨੇ ਇਹ ਰਾਹ ਅਖ਼ਤਿਆਰ ਕਰਕੇ ਸ਼ਹਿਰ ਦੇ ਨਾਮੀ ਕਾਰੋਬਾਰੀ ਪੂਰਨ ਚੰਦ ਨੂੰ ਬਲੈਕਮੇਲ ਕਰ ਕੇ ਫਿਰੌਤੀ ਦੀ ਮੰਗ ਕਰ ਰਹੇ ਸਨ।
ਇਸ ਸੰਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੋਸਤਬ ਸ਼ਰਮਾ ਨੇ ਦੱਸਿਆ ਕਿ ਫਿਰੌਤੀ ਦੀ ਮੰਗ ਕਰਨ ਤੋਂ ਬਾਅਦ ਤੂੰ ਹੀ ਪੁਲਿਸ ਮੁਲਜ਼ਮਾਂ ਨੂੰ ਟ੍ਰੇਸ ਕਰਨ ‘ਚ ਲੱਗੀ ਹੋਈ ਸੀ ਅਤੇ ਜਿਸ ਫੋਨ ਤੋਂ ਹੀ ਲਗਾਤਾਰ ਵਪਾਰੀ ਨੂੰ ਧਮਕੀਆਂ ਦੇ ਰਹੇ ਸਨ ਉਹ ਵੀ ਚੋਰੀ ਦਾ ਸੀ ਉਨ੍ਹਾਂ ਕਿਹਾ ਕਿ ਵਪਾਰੀ ਨੂੰ ਡਰਾਉਣ ਲਈ ਇਨ੍ਹਾਂ ਵੱਲੋਂ ਜਿਸ ਵਾਹਨ ਦੀ ਵਰਤੋਂ ਕੀਤੀ ਗਈ ਉਸ ਨੂੰ ਵੀ ਰਿਕਵਰ ਕਰ ਲਿਆ ਗਿਆ ਹੈ।