ਮੁੱਲਾਂਪੁਰ ਮੰਡੀ ਪਹੁੰਚੇ ਸੁਖਬੀਰ ਬਾਦਲ ਨੇ ਕਿਸਾਨਾਂ ਦੀਆਂ ਸੁਣੀਆਂ ਸਮੱਸਿਆਵਾਂ - ਕੈਪਟਨ ਅਮਰਿੰਦਰ ਸਿੰਘ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਗੋਬਿੰਦ ਫਿਰ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿਧਾਨ ਸਭਾ ਹਲਕਾ ਦੀ ਮੰਡੀ ਵਿਚ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ, ਇਸ ਦੌਰਾਨ ਮੰਡੀ ਵਿੱਚ ਆਪ ਇਕ ਦੋ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਫਿਰ ਉੱਥੋਂ ਚਲੇ ਗਏ, ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਕਿਹਾ ਕਿ ਮੰਡੀਆਂ ਵਿੱਚ ਪ੍ਰਬੰਧ ਨਾ ਮਾਤਰ ਨੇ, ਉੱਥੇ ਹੀ ਮੰਡੀ ਵਿੱਚ ਕਿਸਾਨਾਂ ਨੇ ਅਤੇ ਪੱਲੇਦਾਰਾਂ ਨੇ ਪ੍ਰਬੰਧ ਘੱਟ ਹੋਣ ਦੀ ਗੱਲ ਕਹੀ ਅਤੇ ਕਿਹਾ ਕਿ ਲਿਫਟਿੰਗ ਦੀ ਸਮੱਸਿਆ ਹਾਲੇ ਵੀ ਆ ਰਹੀ ਹੈ ਅਤੇ ਮੰਡੀਆਂ ਵਿੱਚ ਬਾਰਦਾਨਾ ਵੀ ਲੋਡ਼ ਮੁਤਾਬਕ ਨਹੀਂ ਹੈ।
ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਗੋਬਿੰਦ ਫਿਰ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿਧਾਨ ਸਭਾ ਹਲਕਾ ਦੀ ਮੰਡੀ ਵਿਚ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ, ਇਸ ਦੌਰਾਨ ਮੰਡੀ ਵਿੱਚ ਆਪ ਇਕ ਦੋ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਫਿਰ ਉੱਥੋਂ ਚਲੇ ਗਏ, ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਕਿਹਾ ਕਿ ਮੰਡੀਆਂ ਵਿੱਚ ਪ੍ਰਬੰਧ ਨਾ ਮਾਤਰ ਨੇ, ਉੱਥੇ ਹੀ ਮੰਡੀ ਵਿੱਚ ਕਿਸਾਨਾਂ ਨੇ ਅਤੇ ਪੱਲੇਦਾਰਾਂ ਨੇ ਪ੍ਰਬੰਧ ਘੱਟ ਹੋਣ ਦੀ ਗੱਲ ਕਹੀ ਅਤੇ ਕਿਹਾ ਕਿ ਲਿਫਟਿੰਗ ਦੀ ਸਮੱਸਿਆ ਹਾਲੇ ਵੀ ਆ ਰਹੀ ਹੈ ਅਤੇ ਮੰਡੀਆਂ ਵਿੱਚ ਬਾਰਦਾਨਾ ਵੀ ਲੋਡ਼ ਮੁਤਾਬਕ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦਾਅਵੇ ਤਾਂ ਵੱਡੇ ਵੱਡੇ ਕਰ ਰਹੀ ਹੈ ਪਰ ਮੰਡੀਆਂ ਵਿੱਚ ਪ੍ਰਬੰਧ ਮੁਕੰਮਲ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਬਠਿੰਡੇ ਤੋਂ ਮੰਡੀਆਂ ਦਾ ਜਾਇਜ਼ਾ ਲੈਂਦੇ ਆ ਰਹੇ ਨੇ ਪਰ ਹਾਲਾਤ ਹਰ ਮੰਡੀ ਦੇ ਵਿੱਚ ਮਾੜੇ ਨੇ ਕਿਤੇ ਬਾਰਦਾਨਾ ਨਹੀਂ ਹੈ ਕਿਤੇ ਲਿਫਟਿੰਗ ਨਹੀਂ ਹੋ ਰਹੀ ਅਤੇ ਕਿਤੇ ਖਰੀਦ ਹੀ ਨਹੀਂ ਹੋਈ ਉਨ੍ਹਾਂ ਕਿਹਾ ਕਿ ਸਰਕਾਰ ਫੇਲ੍ਹ ਸਾਬਿਤ ਹੋਈ ਹੈ ਉਨ੍ਹਾਂ ਕਿਹਾ ਨਾ ਤਾਂ ਹਸਪਤਾਲਾਂ ਵਿੱਚ ਕੋਈ ਪ੍ਰਬੰਧ ਹੈ ਅਤੇ ਨਾ ਹੀ ਮੰਡੀਆਂ ਦੇ ਵਿੱਚ, ਉਨ੍ਹਾਂ ਕਿਹਾ ਕਿ ਦੋ ਸਾਲ ਹੋ ਗਏ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਘਰੋਂ ਹੀ ਬਾਹਰ ਨਹੀਂ ਨਿਕਲਦੇ ਜੇਕਰ ਘਰੋਂ ਹੀ ਨਹੀਂ ਨਿਕਲਣਗੇ ਦੋਵਾਂ ਨੂੰ ਕਿਸਾਨਾਂ ਦੇ ਲੋਕਾਂ ਦੇ ਹਾਲਾਤ ਕਿਵੇਂ ਪਤਾ ਲੱਗਣਗੇ, ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਵੱਲੋਂ ਦਿੱਤੇ ਗਏ ਬਿਆਨ ਤੇ ਉਨ੍ਹਾਂ ਕਿਹਾ ਕਿ ਉਹ ਝੂਠ ਬੋਲ ਰਹੇ ਨੇ ਕਿਸਾਨਾਂ ਨੂੰ ਹਾਲੇ ਤੱਕ ਅਦਾਇਗੀ ਨਹੀਂ ਹੋਈ, ਰੋਜ਼ੀ ਬਰਕੰਦੀ ਵੱਲੋਂ ਦਿੱਤੇ ਗਏ ਬਿਆਨ ਤੇ ਵੀ ਉਨ੍ਹਾਂ ਕਿਹਾ ਕਿ ਕੈਪਟਨ ਦਾ ਘਰੋਂ ਨਹੀਂ ਨਿਕਲਦੇ ਉਹ ਮੰਡੀਆਂ ਚ ਕਿਸਾਨਾਂ ਦੀ ਸਾਰ ਲੈਣਗੇ, ਉੱਧਰ ਦੂਜੇ ਪਾਸੇ ਮੰਡੀ ਚ ਮੌਜੂਦ ਕਿਸਾਨਾਂ ਨੇ ਵੀ ਕਿਹਾ ਕਿ ਪ੍ਰਬੰਧਾਂ ਦੀ ਘਾਟ ਹੈ ਬਾਰਦਾਨੇ ਦੀ ਸਮੱਸਿਆ ਹੈ ਅਤੇ ਇੱਥੋਂ ਤੱਕ ਕਿ ਲਿਫਟਿੰਗ ਵੀ ਮੰਡੀ ਵਿੱਚ ਸਮੇਂ ਸਿਰ ਨਹੀਂ ਹੋ ਰਹੀ ਜਿਸ ਕਰਕੇ ਥਾਂ ਖਾਲੀ ਨਹੀਂ ਹੈ ਕਣਕ ਰੱਖਣ ਚ ਉਨ੍ਹਾਂ ਨੂੰ ਸਮੱਸਿਆਵਾਂ ਹੋ ਰਹੀਆਂ ਹਨ।