ਲੁਧਿਆਣਾ : ਭਾਜਪਾ ਵੱਲੋਂ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਨੂੰ ਹਟਾਏ ਜਾਣ ਤੋਂ ਬਾਅਦ ਜਿੱਥੇ ਕਸ਼ਮੀਰ ਵਿੱਚ ਮਾਹੌਲ ਸਹਿਮ ਭਰਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਲੁਧਿਆਣਾ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਇਸ ਫ਼ੈਸਲੇ ਨੂੰ ਭਾਜਪਾ ਦੀ ਸ਼ਕਤੀ ਦਾ ਨਾਜਾਇਜ਼ ਫ਼ਾਇਦਾ ਅਤੇ ਤਾਨਾਸ਼ਾਹੀ ਦੱਸਿਆ ਹੈ।
ਲੁਧਿਆਣਾ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕਿ ਕਿਹਾ ਹੈ ਕਿ ਕਸ਼ਮੀਰ ਵਿੱਚ ਮਾਹੌਲ ਤਣਾਅਪੂਰਨ ਬਣਾ ਦਿੱਤਾ ਗਿਆ ਹੈ ਜਿਸ ਲਈ ਭਾਜਪਾ ਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇਹ ਏਜੰਡਾ ਸੀ ਜਿਸ ਨੂੰ ਉਨ੍ਹਾਂ ਨੇ ਪੂਰਾ ਕੀਤਾ ਹੈ। ਸ਼ਾਹੀ ਇਮਾਮ ਨੇ ਭਾਜਪਾ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ।