ਲੁਧਿਆਣਾ: ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਆਸ਼ਾ ਵਰਕਰਾਂ ਨੇ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਬੀਤੀ 17 ਅਗਸਤ ਨੂੰ ਭੁੱਖ ਹੜਤਾਲ ਦਾ ਆਗਾਜ਼ ਕੀਤਾ ਸੀ। ਅੱਜ ਇਸ ਭੁੱਖ ਹੜਤਾਲ ਨੂੰ ਪੂਰੇ 5 ਦਿਨ ਹੋ ਗਏ ਹਨ ਪਰ ਅਜੇ ਤੱਕ ਉਨ੍ਹਾਂ ਦੀ ਕਿਸੇ ਨੇ ਵੀ ਸਾਰ ਨਹੀਂ ਲਈ। ਇਹ ਹੜਤਾਲ 17 ਅਗਸਤ ਤੋਂ 9 ਸੰਤਬਰ ਤੱਕ ਜਾਰੀ ਰਹੇਗੀ।
ਆਸ਼ਾ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਵੈਸੇ ਤਾਂ ਸਿਹਤ ਮਹਿਕਮੇ ਦੀ ਰੀੜ੍ਹ ਦੀ ਹੱਡੀ ਕਿਹਾ ਜਾਂਦਾ ਹੈ ਪਰ ਉਨ੍ਹਾਂ ਨੂੰ ਹੁਣ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਭੁੱਖ ਹੜਤਾਲ ਆਪਣੀ ਹੱਕੀ ਮੰਗਾਂ ਨੂੰ ਲੈ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਭੁੱਖ ਹੜਤਾਲ ਨੂੰ ਅੱਜ ਪੂਰੇ 5 ਦਿਨ ਹੋ ਗਏ ਹਨ ਪਰ ਅਜੇ ਤੱਕ ਉਨ੍ਹਾਂ ਦੀ ਕਿਸੇ ਨੇ ਵੀ ਸਾਰ ਨਹੀਂ ਲਈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਜਿਹੜਾ ਭੱਤਾ ਮਿਲਦਾ ਸੀ ਹੁਣ ਉਸ ਵਿੱਚ ਕਟੌਤੀ ਕੀਤੀ ਗਈ ਹੈ ਜਿਸ ਨਾਲ ਉਨ੍ਹਾਂ ਨੂੰ ਆਪਣੇ ਘਰ ਚਲਾਉਣ ਬੇਹੱਦ ਮੁਸ਼ਕਲ ਹੋ ਗਿਆ ਹੈ।