ਲੁਧਿਆਣਾ: ਜ਼ਿਲ੍ਹੇ ਦੇ ਸਰਾਭਾ ਨਗਰ ਥਾਣੇ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇੱਕ ਏਐਸਆਈ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਦੱਸ ਦਈਏ ਕਿ ਮ੍ਰਿਤਕ ਪੁਲਿਸ ਮੁਲਾਜ਼ਮ ਸਰਾਭਾ ਨਗਰ ਥਾਣੇ ਵਿੱਚ ਮਾਲ ਖਾਨੇ ਵਿੱਚ ਬਤੌਰ ਮੁਨਸ਼ੀ ਤੈਨਾਤ ਸੀ। ਮ੍ਰਿਤਕ ਦਾ ਨਾਂ ਮਨੋਹਰ ਲਾਲ ਦੱਸਿਆ ਜਾ ਰਿਹਾ ਹੈ।
ਏਐਸਆਈ ਨੇ ਕੀਤੀ ਖੁਦਕੁਸ਼ੀ: ਮਿਲੀ ਜਾਣਕਾਰੀ ਮੁਤਾਬਿਕ ਬੀਤੀ ਦੇਰ ਰਾਤ ਮਾਲ ਖਾਨੇ ਵਿੱਚ ਪਈ ਰਾਈਫਲ ਨਾਲ ਹੀ ਉਸਨੇ ਖੁਦ ਨੂੰ ਗੋਲੀ ਮਾਰ ਲਈ ਜਿਸ ਕਾਰਨ ਏਐਸਆਈ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉੱਤੇ ਪਹੁੰਚੀ।