ਲੁਧਿਆਣਾ: ਗਿਆਸਪੁਰਾ 'ਚ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਮੰਗਲਵਾਰ ਦੁਪਹਿਰ ਨੂੰ ਹਥਿਆਰਾਂ ਨਾਲ ਲੈਸ ਕੁੱਝ ਹਮਲਾਵਰਾਂ ਨੇ ਫਾਈਨਾਂਸ ਦਾ ਕੰਮ ਕਰਨ ਵਾਲੇ ਨਾਗਮਣੀ ਨਾਂਅ ਦੇ ਨੌਜਵਾਨ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ਨੂੰ ਇੰਨੀ ਬੁਰੀ ਤਰ੍ਹਾਂ ਜ਼ਖਮੀ ਕੀਤਾ ਕਿ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਮਲੇ ਤੋਂ ਬਾਅਦ ਜ਼ਖ਼ਮੀ ਨੌਜਵਾਨ 1 ਘੰਟੇ ਤੱਕ ਸੜਕ 'ਚ ਤੜਫਦਾ ਰਿਹਾ ਪਰ ਉੱਥੇ ਖੜ੍ਹੇ ਲੋਕ ਤਮਾਸ਼ਾ ਵੇਖਦੇ ਰਹੇ।
ਦਿਨ ਦਿਹਾੜੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੇਖੋ ਵੀਡੀਓ - ludhiana
ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਦਿਨ ਦਿਹਾੜੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਮਲੇ ਤੋਂ ਬਾਅਦ ਜ਼ਖ਼ਮੀ ਨੌਜਵਾਨ 1 ਘੰਟੇ ਤੱਕ ਸੜਕ 'ਚ ਤੜਫਦਾ ਰਿਹਾ ਪਰ ਕਿਸੇ ਨੇ ਵੀ ਉਸ ਦੀ ਮਦਦ ਲਈ ਹੱਥ ਅੱਗੇ ਨਹੀਂ ਵਧਾਇਆ।
ਦਿਨ ਦਿਹਾੜੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਾਲਾਤ ਗੰਭੀਰ
ਹਾਲਾਂਕਿ ਇਸ ਵੀਡੀਓ ਵਿੱਚ ਇਹ ਵੀ ਵੇਖਣ ਨੂੰ ਮਿਲਿਆ ਕਿ ਕਿਵੇਂ ਲੋਕ ਤਮਾਸ਼ਾ ਵੇਖ ਰਹੇ ਸਨ ਅਤੇ ਕੋਈ ਵੀ ਉਸ ਵਿਅਕਤੀ ਨੂੰ ਹਸਪਤਾਲ ਲਿਜਾਣ ਲਈ ਅੱਗੇ ਨਹੀਂ ਆਇਆ। ਦੂਜੇ ਪਾਸੇ ਹਲਕਾ ਸਾਹਨੇਵਾਲ ਦੇ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ।
Last Updated : May 20, 2020, 2:46 PM IST