ਲੁਧਿਆਣਾ: ਲੁਧਿਆਣਾ ਦੇ ਵਿਧਾਨ ਸਭਾ ਹਲਕਾ ਗਿੱਲ ਭਾਜਪਾ ਦੇ ਉਮੀਦਵਾਰ ਐੱਸ.ਆਰ ਲੱਧੜ 'ਤੇ ਬੀਤੇ ਦਿਨ ਹੋਏ ਹਮਲੇ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ।
ਉਮੀਦਵਾਰ ਦੀ ਸਾਰ ਲੈਣ ਲਈ ਭਾਜਪਾ ਦੀ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਸਿਵਲ ਹਸਪਤਾਲ ਪਹੁੰਚੀ, ਜਿੱਥੇ ਜਾ ਕੇ ਉਨ੍ਹਾਂ ਕਿਹਾ ਕਿ ਭਾਜਪਾ ਦੀ ਵੇਲ ਨੂੰ ਦੇਖਦਿਆਂ ਵਿਰੋਧੀ ਘਬਰਾਏ ਹੋਏ ਹਨ, ਜਿਸ ਕਰਕੇ ਅਜਿਹੀਆਂ ਸਾਜ਼ਿਸ਼ਾਂ ਰਚ ਰਹੇ ਹਨ।
ਉਨ੍ਹਾਂ ਕਿਹਾ ਕਿ ਕੋਈ ਵੀ ਰੈਲੀ ਰੱਦ ਨਹੀਂ ਹੋਈ। ਆਗੂ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੱਧੜ ਦੀ ਚੋਣ ਪ੍ਰਚਾਰ ਨੂੰ ਰੋਕਣ ਲਈ ਉਨ੍ਹਾਂ 'ਤੇ ਅਜਿਹਾ ਹਮਲਾ ਕੀਤਾ ਹੈ, ਇਸ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਧਰ ਜੁਆਇੰਟ ਕਮਿਸ਼ਨਰ ਰੂਰਲ ਰਵਚਰਨ ਸਿੰਘ ਬਰਾੜ ਨੇ ਕਿਹਾ ਕਿ ਆਰਐਸ ਲੱਧੜ ਦੀ ਹਾਲਤ ਠੀਕ ਹੈ ਅਤੇ ਉਨ੍ਹਾਂ ਦੀ ਗੱਡੀ ਨੂੰ ਵੀ ਕੋਈ ਬਹੁਤਾ ਨੁਕਸਾਨ ਨਹੀਂ ਪਹੁੰਚਿਆ।