ਪੰਜਾਬ

punjab

ETV Bharat / state

ਪਰਿਵਾਰ 'ਤੇ ਕੁਝ ਲੋਕਾਂ ਨੇ ਕੀਤਾ ਹਮਲਾ, ਘਟਨਾ ਸੀਸੀਟੀਵੀ 'ਚ ਕੈਦ - punjab news

ਲੁਧਿਆਣਾ ਦੇ ਲੋਹਾਰਾ ਦੀ ਨਿਊ ਰਾਮ ਨਗਰ ਕਲੋਨੀ ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਦੋਂ ਇੱਕ ਪਰਿਵਾਰ 'ਤੇ ਕੁਝ ਲੋਕਾਂ ਵੱਲੋਂ ਹਮਲਾ ਕਰ ਦਿੱਤਾ ਗਿਆ।

ਸੀਸੀਟੀਵੀ

By

Published : May 31, 2019, 11:25 PM IST

ਲੁਧਿਆਣਾ: ਇੱਥੋਂ ਦੇ ਲੋਹਾਰਾ 'ਚ ਰਹਿਣ ਵਾਲੇ ਇੱਕ ਪਰਿਵਾਰ 'ਤੇ ਕੁਝ ਲੋਕਾਂ ਨੇ ਅਚਾਨਕ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਜੰਮ ਕੇ ਭੰਨ-ਤੋੜ ਕੀਤੀ ਜਿਸ ਦੀਆਂ ਸਾਰੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋ ਗਈਆਂ।

ਵੀਡੀਓ

ਇਸ ਸਬੰਧੀ ਪੀੜਤ ਗੱਜਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਾਢੂ ਸੁਖਦੇਵ ਸਿੰਘ ਨਾਲ ਪੁਰਾਣੀ ਰੰਜਿਸ਼ ਕਰਕੇ ਅੰਗਰੇਜ਼ ਸਿੰਘ ਤੇ ਉਸ ਦੇ ਸਾਥੀਆਂ ਵੱਲੋਂ ਉਸ 'ਤੇ ਅਤੇ ਉਸ ਦੇ ਸਾਢੂ ਦੇ ਘਰ 'ਤੇ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਾਲੀ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹੈ। ਉੱਥੇ ਹੀ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸ਼ਿਕਾਇਤ ਕਰਨ ਦੇ ਬਾਵਜੂਦ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ।

ABOUT THE AUTHOR

...view details