ਲੁਧਿਆਣਾ: ਜੀਜੀਐਨ ਪਬਲਿਕ ਸਕੂਲ ਵਿੱਚ ਪ੍ਰੀਖਿਆ ਦੇਣ ਆਏ ਵਿਦਿਆਰਥੀ ਉੱਤੇ ਇੱਕ ਨੌਜਵਾਨ ਵੱਲੋਂ ਹਮਲਾ ਕਰ ਦਿੱਤਾ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਵਿਦਿਆਰਥੀ ਨੇ ਘਟਨਾ ਵਾਲੀ ਥਾਂ ਤੋਂ ਭੱਜ ਕੇ ਆਪਣੀ ਜਾਨ ਬਚਾਈ।
ਪ੍ਰੀਖਿਆ ਦੇਣ ਗਏ ਵਿਦਿਆਥੀ ਉੱਤੇ ਹਮਲਾ, ਘਟਨਾ ਸੀਸੀਟੀਵੀ 'ਚ ਹੋਈ ਕੈਦ - ਪ੍ਰੀਖਿਆ ਦੇਣ ਗਏ ਵਿਦਿਆਥੀ ਉੱਤੇ ਹਮਲਾ
ਲੁਧਿਆਣਾ ਦੇ ਜੀਜੀਐਨ ਪਬਲਿਕ ਸਕੂਲ ਦੇ ਵਿਦਿਆਰਥੀ ਉੱਤੇ ਇੱਕ ਨੌਜਵਾਨ ਵੱਲੋਂ ਹਮਲਾ ਕਰ ਕੀਤਾ ਗਿਆ। ਇਹ ਵਿਦਿਆਰਥੀ ਸਕੂਲ ਵਿੱਚ ਪੇਪਰ ਦੇਣ ਆਇਆ ਅਤੇ ਉਸੇ ਸਮੇਂ ਉਸ ਉੱਤੇ ਹਮਲਾ ਕਰ ਦਿੱਤਾ ਗਿਆ।
ਪ੍ਰੀਖਿਆ ਦੇਣ ਗਏ ਵਿਦਿਆਥੀ ਉੱਤੇ ਹਮਲਾ
ਉੱਧਰ ਸਕੂਲ ਦੀ ਪ੍ਰਿੰਸੀਪਲ ਨੇ ਦੱਸਿਆ ਕਿ ਵਿਦਿਆਰਥੀ ਉੱਤੇ ਕੁਝ ਨੌਜਵਾਨਾਂ ਵੱਲੋਂ ਬਾਹਰ ਹਮਲਾ ਕੀਤਾ ਗਿਆ ਜਿਸ ਤੋਂ ਬਾਅਦ ਤੁਰੰਤ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ ਅਤੇ ਮੁਲਜ਼ਮਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਮੌਕੇ ਉੱਤੇ ਪੁੱਜੇ ਏਐੱਸਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਲੱਗ ਰਿਹਾ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।