ਲੁਧਿਆਣਾ: ਕੋਟ ਮੰਗਲ ਸਿੰਘ ਇਲਾਕੇ ਵਿੱਚ ਬੀਤੀ ਰਾਤ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਕੁਝ ਲੋਕਾਂ ਨੇ ਇੱਕ ਪਰਿਵਾਰ 'ਤੇ ਹਮਲਾ ਕਰ ਦਿੱਤਾ। ਦੋਸ਼ ਕਾਂਗਰਸ ਦੇ ਕੌਂਸਲਰ ਦੇ ਪੁੱਤਰ ਅਤੇ ਲੁਧਿਆਣਾ ਜੇਲ੍ਹ ਦੇ ਇੱਕ ਏਐਸਆਈ 'ਤੇ ਲੱਗੇ ਤੇ ਇਸ ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਏਐਸਆਈ ਤੇ ਕੌਂਸਲਰ ਦੇ ਬੇਟੇ 'ਤੇ ਲੱਗੇ ਗੁਰਸਿੱਖ ਪਰਿਵਾਰ ਨਾਲ ਕੁੱਟਮਾਰ, ਕਕਾਰਾਂ ਦੀ ਬੇਅਦਬੀ ਕਰਨ ਦੇ ਦੋਸ਼ - punjab news
ਕੋਟ ਮੰਗਲ ਸਿੰਘ ਇਲਾਕੇ ਵਿੱਚ ਬੀਤੀ ਰਾਤ ਕੁਝ ਲੋਕਾਂ ਨੇ ਇੱਕ ਪਰਿਵਾਰ ਨਾਲ ਕੁੱਟਮਾਰ ਕੀਤੀ। ਕਾਂਗਰਸੀ ਕੌਂਸਲਰ ਦੇ ਬੇਟੇ ਤੇ ਇੱਕ ਏਐਸਆਈ 'ਤੇ ਲੱਗੇ ਦੋਸ਼। ਘਟਨਾ ਸੀਸੀਟੀਵੀ ਵਿੱਚ ਹੋਈ ਕੈਦ।
ਪਰਿਵਾਰ ਦੇ ਗੁਰਸਿੱਖ ਮੈਂਬਰ ਨੇ ਦੋਸ਼ ਲਗਾਏ ਕਿ ਉਨ੍ਹਾਂ ਦੇ ਕਕਾਰਾਂ ਦੀ ਬੇਅਦਬੀ ਕੀਤੀ ਗਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਪੁਲਿਸ ਕਮਿਸ਼ਨਰ ਨੂੰ ਮਿਲ ਚੁੱਕੇ ਨੇ ਪਰ ਮੁਲਜ਼ਮਾਂ ਦੇ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਕਿਉਂਕਿ ਮੁਲਜ਼ਮ ਖ਼ੁਦ ਪੁਲਿਸ ਅਧਿਕਾਰੀ ਹੈ। ਉਨ੍ਹਾਂ ਦੱਸਿਆ ਕਿ ਸੈਂਟਰਲ ਜੇਲ੍ਹ ਲੁਧਿਆਣਾ ਦੇ ਏਐਸਆਈ ਨੇ ਉਨ੍ਹਾਂ ਨਾਲ ਗਾਲੀ ਗਲੋਚ ਕੀਤੀ ਅਤੇ ਫਿਰ ਆਪਣਾ ਸਰਵਿਸ ਰਿਵਾਲਵਰ ਕੱਢ ਕੇ ਵੀ ਉਨ੍ਹਾਂ ਨੂੰ ਧਮਕਾਇਆ ਤੇ ਬਾਅਦ 'ਚ ਉਸ ਨੇ ਆਪਣੇ ਕੁਝ ਸਾਥੀਆਂ ਨੂੰ ਨਾਲ ਮਿਲ ਕੇ ਉਨ੍ਹਾਂ ਦੇ ਪਰਿਵਾਰ 'ਤੇ ਹਮਲਾ ਕਰਵਾਇਆ ਜਿਸ ਵਿੱਚ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ।
ਜ਼ਿਕਰੇਖ਼ਾਸ ਹੈ ਕਿ ਇਹ ਪੂਰਾ ਵਿਵਾਦ ਇਲਾਕੇ ਵਿੱਚ ਹੀ ਬਣੇ ਇੱਕ ਕਮਿਊਨਿਟੀ ਸੈਂਟਰ ਨੂੰ ਲੈ ਕੇ ਹੋਇਆ ਹੈ ਜਿਸ ਨੂੰ ਮੁਹੱਲਾ ਵਾਸੀ ਇਹ ਕਹਿ ਕੇ ਬੰਦ ਕਰਵਾ ਚੁੱਕੇ ਨੇ ਕਿ ਉੱਥੇ ਸ਼ਰਾਬ ਪੀ ਕੇ ਹੁੱਲੜਬਾਜ਼ੀ ਕੀਤੀ ਜਾਂਦੀ ਹੈ ਜਦੋਂ ਕਿ ਦੂਜੀ ਧਿਰ ਵੱਲੋਂ ਉਸ ਨੂੰ ਚਲਾਉਣ ਲਈ ਇਸ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਗਿਆ।