ਲੁਧਿਆਣਾ: ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਬੀਤੇ ਦਿਨ ਲੁਧਿਆਣਾ ਆਟੋ ਅਤੇ ਟੈਕਸੀ ਚਾਲਕਾਂ ਦੇ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਲੁਧਿਆਣਾ (Ludhiana) ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਲੁਧਿਆਣਾ ਦੇ ਇੱਕ ਆਟੋ ਚਾਲਕ ਦਿਲੀਪ ਦੇ ਘਰ ਡਿੰਨਰ ਕੀਤਾ। ਇਸ ਮੌਕੇ ਉਨ੍ਹਾਂ ਨਾਲ ਭਗਵੰਤ ਮਾਨ, ਹਰਪਾਲ ਚੀਮਾ ਵੀ ਮੌਜੂਦ ਸਨ। ਦਿਲੀਪ ਕੁਮਾਰ ਆਪਣੇ ਆਟੋ ’ਤੇ ਹੀ ਬਿਠਾ ਕੇ ਉਨ੍ਹਾਂ ਨੂੰ ਆਪਣੇ ਘਰ ਲੈ ਕੇ ਗਏ ਅਤੇ ਖਾਣਾ ਖਵਾਇਆ। ਦਿਲੀਪ ਦੇ ਪਰਿਵਾਰ ਨਾਲ ਸਾਡੀ ਟੀਮ ਵੱਲੋਂ ਵਿਸ਼ੇਸ਼ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਹੋਈਆਂ ਗੱਲਾਂ ਸਾਂਝੀਆਂ ਕੀਤੀਆਂ ਅਤੇ ਆਪਣੇ ਮਨ ਦੇ ਵਿਚਾਰ ਵੀ ਸਾਡੀ ਟੀਮ ਨਾਲ ਸਾਂਝੇ ਕੀਤੇ।
'ਕੇਜਰੀਵਾਲ ਨੇ ਖਾਣੇ ਦਾ ਸੱਦਾ ਕੀਤਾ ਸੀ ਕਬੂਲ'
ਪਰਿਵਾਰ ਨੇ ਸਾਡੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਅਰਵਿੰਦ ਕੇਜਰੀਵਾਲ (Arvind Kejriwal) ਉਨ੍ਹਾਂ ਦੇ ਘਰ ਖਾਣਾ ਖਾਣ ਆ ਜਾਣਗੇ। ਉਨ੍ਹਾਂ ਨੇ ਕਿਹਾ ਕਿ ਉਹ ਪਹਿਲੀ ਵਾਰ ਅਰਵਿੰਦ ਕੇਜਰੀਵਾਲ (Arvind Kejriwal) ਦੀ ਕਿਸੇ ਸਮਾਗਮ ’ਚ ਗਏ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਉਨ੍ਹਾਂ ਨੂੰ ਆਪਣੇ ਘਰ ਖਾਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਅਰਵਿੰਦ ਕੇਜਰੀਵਾਲ (Arvind Kejriwal) ਨੇ ਵੀ ਉਸ ਸੱਦੇ ਨੂੰ ਕਬੂਲ ਕਰ ਲਿਆ ਜਿਸ ਤੋਂ ਬਾਅਦ ਕੇਜਰੀਵਾਲ ਉਨ੍ਹਾਂ ਦੇ ਘਰ ਆਏ ਅਤੇ ਉਨ੍ਹਾਂ ਦੇ ਘਰ ਆ ਕੇ ਖਾਣਾ ਖਾਧਾ। ਉਨ੍ਹਾਂ ਨੇ ਕਿਹਾ ਕਿ ਜੋ ਘਰ ਵਿੱਚ ਖਾਣਾ ਬਣਦਾ ਹੈ ਆਮ ਉਹੀ ਖਾਣਾ ਉਨ੍ਹਾਂ ਨੇ ਘਰ ਵਿੱਚ ਹੀ ਬਣਾਇਆ ਸੀ ਜਿਸ ਵਿੱਚ ਦਾਲ ਅਤੇ ਗੋਭੀ ਦੀ ਸਬਜ਼ੀ ਸੀ।
'ਕੇਜਰੀਵਾਲ ਨੇ ਖਾਣੇ ਦੀ ਕੀਤੀ ਤਾਰੀਫ'
ਪਰਿਵਾਰ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ (Arvind Kejriwal) ਨੇ ਉਹ ਖਾਣਾ ਖਾਧਾ ਅਤੇ ਖਾਣੇ ਦੀ ਤਾਰੀਫ਼ ਵੀ ਕੀਤੀ। ਉਨ੍ਹਾਂ ਕਿਹਾ ਕਿ ਹਰਪਾਲ ਚੀਮਾ (Harpal Cheema) ਅਤੇ ਭਗਵੰਤ ਮਾਨ (Bhagwant Mann) ਨੇ ਵੀ ਉਨ੍ਹਾਂ ਦੇ ਘਰ ਹੀ ਖਾਣਾ ਖਾਧਾ ਅਤੇ ਉਨ੍ਹਾਂ ਦੀ ਕਾਫੀ ਸ਼ਲਾਘਾ ਵੀ ਕੀਤੀ। ਉਨ੍ਹਾਂ ਦੱਸਿਆ ਕਿ ਜਾਣ ਲੱਗੇ ਉਨ੍ਹਾਂ ਦੇ ਬੱਚਿਆਂ ਨੂੰ ਤੋਹਫੇ ਵੀ ਭੇਂਟ ਕਰ ਕੇ ਗਏ।
'ਪਰਿਵਾਰ ਕੇਜਰੀਵਾਲ ਨੂੰ ਖਾਣਾ ਖਵਾ ਕੇ ਖੁਸ਼'