ਲੁਧਿਆਣਾ: ਆਜ਼ਾਦ ਸਮਾਜ ਪਾਰਟੀ ਵੱਲੋਂ ਅੱਜ ਲੁਧਿਆਣਾ ਦੇ ਡੀਸੀ ਨੂੰ ਰਾਸ਼ਟਰਪਤੀ ਦੇ ਨਾਂਅ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਵਿੱਚ ਖੇਤੀ ਬਿੱਲ ਦਾ ਵਿਰੋਧ ਕੀਤਾ ਗਿਆ। ਇਸ ਦੇ ਨਾਲ ਹੀ ਆਜ਼ਾਦ ਸਮਾਜ ਪਾਰਟੀ ਨੇ 25 ਸਤੰਬਰ ਨੂੰ ਕਿਸਾਨਾਂ ਦੇ ਧਰਨੇ ਵਿੱਚ ਸਮਰਥਨ ਦੇਣ ਦਾ ਐਲਾਨ ਕੀਤਾ।
ਆਜ਼ਾਦ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਰਾਜੀਵ ਕੁਮਰ ਲਵਲੀ ਨੇ ਕਿਹਾ ਕਿ ਖੇਤੀ ਬਿੱਲ ਇਹ ਸਿਰਫ਼ ਕਿਸਾਨ ਵਿਰੋਧੀ ਨਹੀਂ ਹੈ ਇਹ ਦਲਿਤ ਵਰਗ, ਦੱਬੇ-ਕੁਚਲੇ ਲੋਕਾਂ ਅਤੇ ਆਰਥਿਕ ਤੌਰ ਉੱਤੇ ਕਮਜ਼ੋਰ ਲੋਕਾਂ ਨੂੰ ਵੀ ਨੁਕਸਾਨ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਨਾਲ ਕਿਸਾਨਾਂ ਦੇ ਨਾਲ ਆਮ ਲੋਕ ਵੀ ਪ੍ਰਭਾਵਿਤ ਹੋਣਗੇ।