ਲੁਧਿਆਣਾ:ਕਾਂਗਰਸ ਅਤੇ ਪੰਜਾਬ ਇੰਡਸਟਰੀ ਡਿਵੈਲਪਮੈਂਟ ਕਾਰਪੋਰੇਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕੈਬਿਨਟ ਮੰਤਰੀ ਵਿਜੈਇੰਦਰ ਸਿੰਗਲਾ ਕਾਂਗਰਸ ਦੇ ਦਾਖਾ ਤੋਂ ਉਮੀਦਵਾਰ ਕੈਪਟਨ ਸੰਧੂ ਅਤੇ ਕਈ ਵੱਡੇ ਕਾਂਗਰਸੀ ਲੀਡਰ ਮੌਜੂਦ ਰਹੇ।
ਇੰਡਸਟਰੀ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਕੇਕੇ ਬਾਵਾ ਨੇ ਦੱਸਿਆ ਕਿ ਬਾਬਾ ਬੰਦਾ ਬਹਾਦਰ ਜੀ ਸਿੱਖ ਇਤਿਹਾਸ ਵਿੱਚ ਅਹਿਮ ਥਾਂ ਰੱਖਦੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਨਾਂ ਬਦਲ ਕੇ ਬਾਬਾ ਬੰਦਾ ਬਹਾਦਰ ਯੂਨੀਵਰਸਿਟੀ ਕਰਨ ਦੀ ਕਈ ਸਾਲਾਂ ਤੋਂ ਮੰਗ ਕਰ ਰਹੇ ਹਨ ਅਤੇ ਨਾਲ ਹੀ ਉਨ੍ਹਾਂ ਬਾਬਾ ਬੰਦਾ ਬਹਾਦਰ ਜੀ ਦੀਆਂ ਜਿੱਤਾਂ ਨੂੰ ਕਿਤਾਬਾਂ ਵਿੱਚ ਸ਼ਾਮਿਲ ਕਰਨ ਦੀ ਮੰਗ ਕੀਤੀ।