ਲੁਧਿਆਣਾ: ਬੀਤੇ ਦਿਨੀਂ ਪੰਜਾਬ ਦੇ ਲੋਕ ਗਾਇਕ ਅਤੇ ਕੌਮੇਡੀ ਕਿੰਗ ਵਜੋਂ ਜਾਣੇ ਜਾਂਦੇ ਕੇ. ਦੀਪ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਅਰਦਾਸ ਕਰਵਾਈ ਗਈ ਜਿਸ ਮੌਕੇ ਕਈ ਨਾਮੀ ਪੰਜਾਬੀ ਕਲਾ ਜਗਤ ਦੀਆਂ ਹਸਤੀਆਂ ਤੋਂ ਇਲਾਵਾ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਲੀਡਰ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਵੀ ਪਹੁੰਚੇ। ਇਸ ਦੌਰਾਨ ਸੁਰਿੰਦਰ ਸ਼ਿੰਦਾ ਨੇ ਵੀ ਉਨ੍ਹਾਂ ਦੀ ਗਾਇਕੀ ਦੀ ਸ਼ਲਾਘਾ ਕੀਤੀ।
ਲੋਕ ਗਾਇਕ ਕੇ. ਦੀਪ ਦੀ ਅੰਤਿਮ ਅਰਦਾਸ ਮੌਕੇ ਪੁੱਜੇ ਬੈਂਸ - ਕੇ. ਦੀਪ ਦੀ ਅੰਤਿਮ ਅਰਦਾਸ
ਪੰਜਾਬ ਦੇ ਲੋਕ ਗਾਇਕ ਅਤੇ ਕੌਮੇਡੀ ਕਿੰਗ ਵਜੋਂ ਜਾਣੇ ਜਾਂਦੇ ਕੇ. ਦੀਪ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਪੰਜਾਬੀ ਕਲਾ ਜਗਤ ਦੀਆਂ ਹਸਤੀਆਂ ਤੋਂ ਇਲਾਵਾ ਸਿਆਸੀ ਆਗੂਆਂ ਨੇ ਵੀ ਸ਼ਿਰਕਤ ਕੀਤੀ।
ਕੇ. ਦੀਪ ਦੀ ਬੇਟੀ ਬਿੱਲੀ ਨੇ ਕਿਹਾ ਕਿ ਉਨ੍ਹਾਂ ਦੀਆਂ ਅਧੂਰੀਆਂ ਐਲਬਮਾਂ ਨੂੰ ਵੱਡੇ ਪੱਧਰ 'ਤੇ ਮੁੜ ਤੋਂ ਰਿਲੀਜ਼ ਕੀਤਾ ਜਾਵੇਗਾ। ਆਪਣੇ ਪਿਤਾ ਦੀਆਂ ਉਪਲਬਧੀਆਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਦੀ ਬੇਟੀ ਬਿੱਲੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਅੰਤਿਮ ਇੱਛਾ ਸੀ ਕਿ ਉਨ੍ਹਾਂ ਨੂੰ ਪਦਮ ਸ੍ਰੀ ਐਵਾਰਡ ਨਾਲ ਨਿਵਾਜਿਆ ਜਾਵੇ ਅਤੇ ਉਹ ਮੀਡੀਆ ਦੇ ਮਾਧਿਅਮ ਤੋਂ ਸਰਕਾਰਾਂ ਨੂੰ ਇਹ ਅਪੀਲ ਕਰਨਾ ਚਾਹੁੰਦੇ ਹਨ ਕਿ ਉਨ੍ਹਾਂ ਦੇ ਪਿਤਾ ਨੂੰ ਪਦਮ ਸ੍ਰੀ ਨਾਲ ਨਵਾਜਿਆ ਜਾਵੇ।
ਅੰਤਿਮ ਅਰਦਾਸ 'ਚ ਸ਼ਾਮਲ ਹੋਣ ਆਏ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਲੀਡਰ ਅਤੇ ਵਿਧਾਇਕ ਬਲਵਿੰਦਰ ਬੈਂਸ ਨੇ ਕਿਹਾ ਕਿ ਕੇ. ਦੀਪ ਗਾਇਕੀ ਦੀ ਜਾਨ ਸੀ। ਉਨ੍ਹਾਂ ਦੇ ਗੀਤਾਂ ਰਾਹੀਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਧਰ ਸੁਰਿੰਦਰ ਸ਼ਿੰਦਾ ਨੇ ਵੀ ਕਿਹਾ ਕਿ ਕੇ. ਦੀਪ ਅਜਿਹੀ ਸਖਸ਼ੀਅਤ ਸਨ ਜਿਨ੍ਹਾਂ ਨੇ ਬਾਲੀਵੁੱਡ ਵਿਚ ਵੀ ਆਪਣੀ ਪੂਰੀ ਛਾਪ ਛੱਡੀ ਸੀ। ਉਨਾਂ ਕਿਹਾ ਕਿ ਤੱਤਕਾਲੀ ਬਾਲੀਵੁੱਡ ਦੇ ਵੱਡੇ ਅਦਾਕਾਰ ਰਜਿੰਦਰ ਕੁਮਾਰ ਨੇ ਵੀ ਉਨ੍ਹਾਂ ਦੀ ਸ਼ਲਾਘਾ ਕੀਤੀ ਸੀ। ਉਨ੍ਹਾਂ ਕਿਹਾ ਕਿ ਜਗਮੋਹਣ ਕੌਰ ਦੇ ਨਾਲ ਉਨ੍ਹਾਂ ਦੀ ਜੋੜੀ ਕਾਫੀ ਪਸੰਦ ਕੀਤੀ ਗਈ ਸੀ।