ਰਾਏਕੋਟ: ਪੰਜਾਬ ਵਿੱਚ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਜਿੱਥੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉੱਥੇ ਹੀ, ਸ਼ੋਸਲ ਮੀਡਿਆ ਉਤੇ ਬਿਆਨਬਾਜ਼ੀ ਲਗਾਤਾਰ ਜਾਰੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਹਲਕਾ ਰਾਏਕੋਟ ਤੋਂ ਤਜ਼ਰਬੇਕਾਰ ਨੇਤਾ ਬਲਵਿੰਦਰ ਸੰਧੂ ਨੇ ਕਿਹਾ ਕਿ ਕਾਂਗਰਸ ਨੇ 5 ਸਾਲਾਂ ਵਿੱਚ ਕੋਈ ਵਿਕਾਸ ਨਹੀ ਕੀਤਾ, ਜਦਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਕਾਸ ਦੇ ਮੁੱਦਿਆਂ 'ਤੇ ਚੋਣ ਲੜੇਗੀ।
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਕਾਸ ਦੇ ਮੁੱਦਿਆਂ 'ਤੇ ਲੜੇਗੀ ਚੋਣ: ਬਲਵਿੰਦਰ ਸੰਧੂ - Punjab Election Updates
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਹਲਕਾ ਰਾਏਕੋਟ ਤੋਂ ਤਜ਼ਰਬੇਕਾਰ ਨੇਤਾ ਬਲਵਿੰਦਰ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਕਾਸ ਦੇ ਮੁੱਦਿਆਂ 'ਤੇ ਚੋਣ ਲੜ੍ਹਣ ਦੀ ਗੱਲ ਕਹੀ ਹੈ।
ਇਸ ਦੌਰਾਨ ਬਲਵਿੰਦਰ ਸਿੰਘ ਸੰਧੂ ਨੇ ਖਾਸ ਗੱਲਬਾਤ ਕਰਦਿਆ ਦੱਸਿਆ ਕਿ ਕਾਂਗਰਸ ਵੱਲੋਂ ਵਿਕਾਸ ਦੇ ਨਾਂਅ 'ਤੇ ਲੋਕਾਂ ਨਾਲ ਖਿਲਵਾੜ ਕੀਤਾ ਗਿਆ ਹੈ। ਕਿਤੇ ਨਾ ਕਿਤੇ ਉਨ੍ਹਾਂ ਵੱਲੋਂ ਨਵੀਆਂ ਬਣੀਆਂ ਸੜਕਾਂ ਦੇ ਟੁੱਟਣ ਦਾ ਵੀ ਜ਼ਿਕਰ ਕੀਤਾ ਗਿਆ। ਉਥੇ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਵੀ ਤਜ਼ਰਬਾ ਨਹੀਂ ਹੈ, ਜਦਕਿ ਹੁਣ ਤੱਕ 9 ਵਾਰ ਚੋਣਾਂ ਲੜ ਚੁੱਕੇ ਹਨ। ਬਲਦੇਵ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲੀ ਦਲ ਦਾ ਪੂਰਨ ਸਮਰਥਨ ਪ੍ਰਾਪਤ ਹੈ।
ਇਹ ਵੀ ਪੜੋ:- CM ਚੰਨੀ ਦੇ ਰਿਸ਼ਤੇਦਾਰਾਂ ਦੇ ਘਰ ਹੋਈ ਰੇਡ ਨੂੰ ਰਾਜ ਸਭਾ ਮੈਂਬਰ ਸ਼ਮਸ਼ੇਰ ਦੂਲੋ ਨੇ ਕੀਤਾ 'ਕੇਂਦਰ ਦੀ ਸਾਜਿਸ਼' ਕਰਾਰ