ਲੁਧਿਆਣਾ: ਬੰਦੀ ਸਿੰਘਾਂ ਦਾ ਮਸਲਾ ਲਗਾਤਾਰ ਭਖਦਾ ਜਾ ਰਿਹਾ ਹੈ ਅਤੇ ਇਸ ਮਸਲੇ ਨੂੰ ਲੈ ਕੇ ਵੱਖਰੀ ਚਰਚਾ ਛਿੜੀ ਹੋਈ ਹੈ। ਲਾਰੇ ਪਾਸੇ ਇਹੀ ਸਵਾਲ ਹੈ ਕਿ ਸਜਾਵਾਂ ਪੂਰੀਆਂ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਮੁਹਾਲੀ ਵਿੱਚ ਇਸ ਸਬੰਧੀ ਕੌਮੀ ਇਨਸਾਫ ਮੋਰਚਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਬੰਦੀ ਸਿੰਘਾਂ ਦੇ ਵਕੀਲ ਨੇ ਅਤੇ ਯੂਏਪੀਏ ਕੇਸਾਂ ਦੇ ਖਿਲਾਫ ਲੜਨ ਵਾਲੇ ਸੀਨੀਅਰ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਹੈ ਕਿ ਸਾਡੀ ਕਨੂੰਨ ਵਿਵਸਥਾ ਅੰਗਰੇਜ਼ਾਂ ਦੇ ਸਮੇਂ ਦੀ ਹੈ। ਉਨ੍ਹਾਂ ਕਿਹਾ ਸਾਰੀਆਂ ਧਰਾਵਾਂ ਸਾਡਾ ਕਾਨੂੰਨ ਅੰਗਰੇਜ਼ਾਂ ਵਾਲਾ ਹੀ ਚੱਲ ਰਿਹਾ ਹੈ।
ਦੋਹਰੇ ਮਾਪਦੰਡ: ਮੰਝਪੁਰ ਨੇ ਅੱਗੇ ਕਿਹਾ ਕਿ ਉਸ ਵੇਲੇ ਅੰਗਰੇਜ਼ ਆਪਣੇ ਲੋਕਾਂ ਨੂੰ ਸਜ਼ਾ ਤੋਂ ਬਚਾਉਣ ਲਈ ਸਿਆਸਤ ਦਾ ਸਹਾਰਾ ਲੈ ਲੈਂਦੇ ਸਨ ਅਤੇ ਗੁਲਾਮਾਂ ਨੂੰ ਜੇਲ੍ਹ ਚੋਂ ਬਾਹਰ ਨਹੀਂ ਆਉਣ ਦਿੱਤਾ ਜਾਂਦਾ ਸੀ ਕੁਝ ਅਜਿਹਾ ਹੀ ਹੋ ਰਿਹਾ ਹੈ ਅੱਜ ਦੇ ਸਮੇਂ ਵਿੱਚ ਹੋ ਰਿਹਾ ਹੈ। ਜਸਪਾਲ ਸਿੰਘ ਮੰਝਪੁਰ ਨੇ ਕਿਹਾ ਕਿ ਜਿਹਨਾਂ ਪੁਲਿਸ ਮੁਲਾਜ਼ਮਾਂ ਨੇ ਬੇਕਸੂਰ ਨੌਜਵਾਨਾਂ ਨੂੰ ਪੁਲਿਸ ਮੁਕਾਬਲੇ ਬਣਾ ਕੇ ਮਾਰ ਦਿੱਤਾ ਉਨ੍ਹਾਂ ਦੀਆਂ ਉਮਰ ਕੈਦ ਦੀਆਂ ਸਜ਼ਾਵਾਂ ਤਾਂ ਪੰਜ ਪੰਜ ਸਾਲ ਵਿਚ ਵੀ ਪੂਰੀਆਂ ਹੋ ਗਈਆਂ ਸਰਕਾਰਾਂ ਨੇ ਉਹਨਾਂ ਨੂੰ ਰਿਹਾਅ ਕਰਵਾ ਲਿਆ ਅਤੇ ਉਨ੍ਹਾਂ ਨੂੰ ਪੈਨਸ਼ਨਾਂ ਅਤੇ ਤਨਖ਼ਾਹਾਂ ਵੀ ਮਿਲ ਗਈਆਂ, ਪਰ ਇਥੇ ਦੋਹਰੀ ਮਾਨਸਿਕਤਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਨਜ਼ਰ ਆਉਂਦੀ ਹੈ ਜਿਨ੍ਹਾਂ ਨੇ ਨੂੰ ਜੇਲ੍ਹਾਂ ਵਿੱਚ 35 ਸਾਲ ਹੋ ਚੁੱਕੇ ਹਨ ਪਰ ਹੁਣ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ।