ਲੁਧਿਆਣਾ: ਆਖਰਕਾਰ ਲੰਬੇ ਸਮੇਂ ਮਗਰੋਂ ਬਾਪੂ ਸੂਰਤ ਸਿੰਘ ਖਾਲਸਾ ਨੂੰ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਸ ਮੌਕੇ ਕੌਮੀ ਇਨਸਾਫ ਮੋਰਚੇ ਦੇ ਆਗੂ ਵੱਡੀ ਗਿਣਤੀ ਵਿਚ ਬਾਪੂ ਸੂਰਤ ਸਿੰਘ ਖਾਲਸਾ ਨੂੰ ਘਰ ਲਿਜਾਣ ਲਈ ਡੀ.ਐਮ.ਸੀ ਹਸਪਤਾਲ ਪਹੁੰਚੇ। ਇਸੇ ਦੌਰਾਨ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਪ੍ਰਸ਼ਾਸ਼ਨ ਵੱਲੋਂ ਸਖਤੀ ਕੀਤੀ। ਜਿਸ ਤੋਂ ਬਾਅਦ ਬਾਪੂ ਸੂਰਤ ਸਿੰਘ ਖਾਲਸਾ ਦਾ ਮੈਡੀਕਲ ਚੈੱਕ-ਅਪ ਕਰਨ ਤੋਂ ਮਗਰੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਫੁੱਲਾਂ ਦੀ ਵਰਖਾ:ਬਾਪੂ ਸੂਰਤ ਸਿੰਘ ਖਾਲਸਾ ਨੂੰ ਛੁੱਟੀ ਦੇਣ ਤੋਂ ਪਹਿਲਾਂ ਪੁਲਿਸ ਪ੍ਰਸਾਸ਼ਨ ਅਤੇ ਹਸਪਤਾਲ਼ ਦੇ ਡਾਕਟਰਾਂ ਵੱਲੋਂ ਕੌਮੀ ਇਨਸਾਫ ਮੋਰਚਾ ਦੇ ਆਗੂਆਂ ਦੇ ਨਾਲ ਇੱਕ ਮੀਟਿੰਗ ਵੀ ਕੀਤੀ ਗਈ । ਇਸ ਦੌਰਾਨ ਕਈ ਗੱਲਾਂ ਉੱਤੇ ਸਹਿਮਤੀ ਹੋਣ ਮਗਰੋਂ ਹੀ ਬਾਪੂ ਸੂਰਤ ਸਿੰਘ ਨੂੰ ਇਹ ਛੁੱਟੀ ਮਿਲੀ ਹੈ। ਉਨ੍ਹਾਂ ਨੂੰ ਛੁੱਟੀ ਮਿਲਣ ਮੌਕੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਫੁੱਲਾਂ ਦੀ ਵਰਖਾ ਕਰਕੇ ਬਾਪੂ ਸੂਰਤ ਸਿੰਘ ਖਾਲਸਾ ਦਾ ਹਸਪਤਾਲ ਦੇ ਬਾਹਰ ਆਉਂਦਿਆਂ ਸਵਾਗਤ ਕੀਤਾ ।ਇਸ ਦੌਰਾਨ ਕੌਮੀ ਇਨਸਾਫ਼ ਮੋਰਚੇ ਦੇ ਆਗੂ ਭਾਈ ਬਲਵਿੰਦਰ ਸਿੰਘ ਨੇ ਕਿਹਾ ਕਿ ਇਹ ਸਾਡੀ ਪਹਿਲੀ ਜਿੱਤ ਹੈ।ਮੋਰਚੇ ਨੇ ਆਖਰਕਾਰ ਕਾਫੀ ਜੱਦੋਜਹਿਦ ਤੋਂ ਬਾਅਦ ਬਾਪੂ ਸੂਰਤ ਸਿੰਘ ਖਾਲਸਾ ਨੂੰ ਹੁਣ ਘਰ ਲੈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਹਤ ਠੀਕ ਹੈ ।