ਪੰਜਾਬ

punjab

ETV Bharat / state

ਸਤਲੁਜ ਦਰਿਆ 'ਚ ਪਾਣੀ ਛੱਡਣ ਸਬੰਧੀ ਅਲਰਟ ਜਾਰੀ, ਪ੍ਰਸ਼ਾਸਨ ਨੇ ਖਿੱਚੀਆਂ ਤਿਆਰੀਆਂ

ਸਤਲੁਜ ਦਰਿਆ 'ਚ ਪਾਣੀ ਛੱਡਣ ਸਬੰਧੀ ਭਾਖੜਾ ਡੈਮ ਮੈਨੇਜਮੈਂਟ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਕਿਸੇ ਵੇਲੇ ਵੀ ਪਾਣੀ ਛੱਡਿਆ ਜਾ ਸਕਦਾ ਹੈ।

ਸਤਲੁਜ ਦਰਿਆ 'ਚ ਪਾਣੀ ਛੱਡਣ ਸਬੰਧੀ ਅਲਰਟ ਜਾਰੀ, ਪ੍ਰਸ਼ਾਸਨ ਨੇ ਖਿੱਚੀਆਂ ਤਿਆਰੀਆਂ
ਸਤਲੁਜ ਦਰਿਆ 'ਚ ਪਾਣੀ ਛੱਡਣ ਸਬੰਧੀ ਅਲਰਟ ਜਾਰੀ, ਪ੍ਰਸ਼ਾਸਨ ਨੇ ਖਿੱਚੀਆਂ ਤਿਆਰੀਆਂ

By

Published : Jul 23, 2020, 8:16 PM IST

ਲੁਧਿਆਣਾ: ਬੀਤੇ ਵਰ੍ਹੇ ਲੁਧਿਆਣਾ ਦੇ ਨਾਲ ਲਗਦੇ ਸਤਲੁਜ ਦਰਿਆ 'ਚ ਹੜ੍ਹ ਆਉਣ ਕਰਕੇ ਪਾਣੀ ਦਾ ਪੱਧਰ ਕਾਫੀ ਵਧ ਗਿਆ ਸੀ ਪਰ ਇਸ ਵਾਰ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਸ 'ਤੇ ਨਜ਼ਰ ਰੱਖੀ ਜਾ ਰਹੀ ਹੈ।

ਸਤਲੁਜ ਦਰਿਆ 'ਚ ਪਾਣੀ ਛੱਡਣ ਸਬੰਧੀ ਅਲਰਟ ਜਾਰੀ, ਪ੍ਰਸ਼ਾਸਨ ਨੇ ਖਿੱਚੀਆਂ ਤਿਆਰੀਆਂ

ਹਾਲਾਂਕਿ ਭਾਖੜਾ ਡੈਮ ਮੈਨੇਜਮੈਂਟ ਵੱਲੋਂ ਪਹਿਲਾਂ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਅਲਰਟ ਵੀ ਜਾਰੀ ਕੀਤਾ ਗਿਆ ਹੈ ਕਿ ਕਿਸੇ ਵੇਲੇ ਵੀ ਪਾਣੀ ਛੱਡਿਆ ਜਾ ਸਕਦਾ ਹੈ, ਜਿਸ ਨੂੰ ਲੈ ਕੇ ਨਹਿਰੀ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਫਿਲਹਾਲ ਦਰਿਆ ਦਾ ਪਾਣੀ ਸਥਿਰ ਹੈ ਕੋਈ ਖ਼ਤਰੇ ਵਾਲੀ ਗੱਲ ਨਹੀਂ ਹੈ।

ਇਸ ਸਬੰਧੀ ਗੋਤਾਖੋਰਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਵਿਸ਼ੇਸ਼ ਤੌਰ 'ਤੇ ਡਿਊਟੀਆਂ ਲੱਗੀਆਂ ਹੋਈਆਂ ਹਨ। ਉਹ ਸਮੇ-ਸਮੇਂ 'ਤੇ ਪਾਣੀ ਦਾ ਪੱਧਰ ਦੇਖਦੇ ਰਰਿੰਦੇ ਹਨ। ਰਾਤ ਨੂੰ ਵੀ ਚੌਕੀਦਾਰ ਲਾਏ ਗਏ ਹਨ ਜੋ ਨਹਿਰੀ ਵਿਭਾਗ ਨੂੰ ਪ੍ਰਸ਼ਾਸਨ ਨੂੰ ਸਤਲੁਜ ਦਰਿਆ ਦੇ ਪੱਧਰ ਬਾਰੇ ਜਾਣਕਾਰੀ ਮੁਹੱਈਆ ਕਰਵਾਉਂਦੇ ਹਨ।

ਉਧਰ ਸਬ-ਇਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਐਨਡੀਆਰਐਫ ਦੀਆਂ ਟੀਮਾਂ ਵੀ ਵਿਸ਼ੇਸ਼ ਤੌਰ 'ਤੇ ਤਾਇਨਾਤ ਕੀਤੀਆਂ ਗਈਆਂ ਹਨ, ਤਾਂ ਜੋ ਅਜਿਹੇ ਹਾਲਾਤਾਂ ਨਾਲ ਨਜਿੱਠਿਆ ਜਾ ਸਕੇ।

ਇਹ ਵੀ ਪੜੋ: ਸਾਬਕਾ ਸਿੱਖਿਆ ਮੰਤਰੀ ਨੇ ਬਾਰ੍ਹਵੀਂ ਵਿੱਚ ਟਾਪ ਕਰਨ ਵਾਲੀ ਪ੍ਰਭਜੋਤ ਕੌਰ ਦਾ ਕੀਤਾ ਸਨਮਾਨ

ABOUT THE AUTHOR

...view details