ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਇਆ ਗਿਆ ਸਮਾਗਮ
ਲੁਧਿਆਣਾ 'ਚ ਸਥਿਤ ਸਰਕਾਰੀ ਕਾਲਜ 'ਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਇਆ ਗਿਆ ਸਮਾਗਮ। ਵਿਦਿਆਰਥੀਆਂ ਨੇ ਉਨ੍ਹਾਂ ਦੀਆਂ ਰਚਨਾਵਾਂ ਗਾ ਕੇ ਸ਼ਹੀਦੀ ਨੂੰ ਯਾਦ ਕੀਤਾ।
ਸ਼ਹੀਦ ਭਗਤ ਸਿੰਘ
ਲੁਧਿਆਣਾ: ਸ਼ਹਿਰ ਦੇ ਸਰਕਾਰੀ ਕਾਲਜ 'ਚ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਕਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਉੱਘੇ ਸਾਹਿਤਕਾਰ ਗੁਰਭਜਨ ਸਿੰਘ ਗਿੱਲ ਨੇ ਸ਼ਿਰਕਤ ਕੀਤੀ।
ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਵਿੱਚ ਵਿਦਿਆਰਥੀਆਂ ਨੇ ਵੱਡੀ ਤਾਦਾਦ 'ਚ ਹਿੱਸਾ ਲਿਆ ਤੇ ਉਨ੍ਹਾਂ ਦੀਆਂ ਰਚਨਾਵਾਂ ਨੂੰ ਪੇਸ਼ ਕੀਤਾ। ਸਮਾਗਮ ਚ ਉਘੇ ਸਾਹਿਤਕਾਰ ਗੁਰਭਜਨ ਸਿੰਘ ਗਿੱਲ ਨੇ ਮੁੱਖ ਮਹਿਮਾਨ ਦੇ ਤੋਰ ਤੇ ਸ਼ਿਰਕਤ ਕੀਤੀ।
ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਭਗਤ ਸਿੰਘ ਦੀ ਕਲਮ 'ਚ ਬਹੁਤ ਤਾਕਤ ਸੀ। ਉਨ੍ਹਾਂ ਦੀ ਬੰਦੂਕ ਤੋਂ ਨਹੀਂ ਸਗੋਂ ਰਚਨਾਵਾਂ ਤੋਂ ਉਸ ਸਮੇਂ ਦੀ ਅੰਗਰੇਜ਼ੀ ਹਕੂਮਤ ਤੇ ਅੱਜ ਦੀਆਂ ਸਰਕਾਰਾਂ ਵੀ ਡਰਦੀਆਂ ਹਨ।