ਚੰਡੀਗੜ੍ਹ :ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਕੁਝ ਲੋਕ ਬੇਹੋਸ਼ ਵੀ ਹੋਏ ਜੋ ਕਿ ਇਸ ਸਬੰਧੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਸ ਘਟਨਾ ਉਤੇ ਮਾਨ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਮੁਆਵਜ਼ਾ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਟਵੀਟ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ।
ਭਗਵੰਤ ਮਾਨ ਦਾ ਟਵੀਟ :ਇਸ ਘਟਨਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜਾਰੀ ਕਰਦਿਆਂ ਕਿਹਾ ਹੈ ਕਿ "ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਕ ਹੈ..ਪੁਲਿਸ, ਪੑਸ਼ਾਸਨ ਅਤੇ NDRF ਟੀਮਾਂ ਮੌਕੇ ‘ਤੇ ਮੌਜੂਦ ਹਨ ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ.."। ਸਰਕਾਰ ਨੇ ਇਸ ਤੋਂ ਪਹਿਲਾਂ ਵਾਲੇ ਐਲਾਨ ਵਿੱਚ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੀ ਗੱਲ ਕਹੀ ਸੀ।
ਇਹ ਵੀ ਪੜ੍ਹੋ :Gas Leak Cases In Punjab : ਲੁਧਿਆਣਾ ਗੈਸ ਲੀਕ ਕਾਂਡ ਕੋਈ ਪਹਿਲਾ ਮਾਮਲਾ ਨਹੀਂ, ਇਸ ਤੋਂ ਪਹਿਲਾਂ ਇੱਥੇ ਵਾਪਰ ਚੁੱਕੀਆਂ ਨੇ ਗੈਸ ਲੀਕ ਘਟਨਾਵਾਂ
ਕੀ ਹੈ ਮਾਮਲਾ :ਦੱਸ ਦਈਏ ਕਿ ਲੁਧਿਆਣਾ ਜ਼ਿਲ੍ਹੇ ਦੇ ਗਿਆਸਪੁਰਾ ਇਲਾਕੇ ਵਿੱਚ ਅੱਜ ਸਵੇਰੇ ਉਸ ਵੇਲੇ ਹਫੜਾ-ਤਫੜੀ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਨੇੜੇ ਵੇਰਕਾ ਬੂਥ 'ਤੇ ਗੈਸ ਲੀਕ ਹੋਣ ਨਾਲ 11 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ। ਮੌਕੇ 'ਤੇ ਡਾਕਟਰਾਂ ਦੀਆਂ ਟੀਮਾਂ ਪਹੁੰਚੀ ਤੇ ਮ੍ਰਿਤਕਾਂ ਤੇ ਪ੍ਰਭਾਵਿਤ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ। ਲੁਧਿਆਣਾ ਦੇ ਗਿਆਸਪੁਰਾ ਇਲਾਕੇ ਦੇ ਵਿੱਚ ਅੱਜ ਤੜਕਸਾਰ ਇੱਕ ਫੈਕਟਰੀ ਵਿਚੋਂ ਗੈਸ ਲੀਕ ਹੋਣ ਕਰਕੇ ਕਈ ਲੋਕ ਉਸ ਦੀ ਲਪੇਟ ਵਿੱਚ ਆ ਗਏ। ਇਹ ਘਟਨਾ ਗਿਆਸਪੁਰਾ ਦੇ ਸੂਆ ਰੋਡ 'ਤੇ ਸਥਿਤ ਫੈਕਟਰੀ ਵਿੱਚ ਹੋਈ, ਜਿਸ ਕਾਰਨ ਦਰਜਨਾਂ ਲੋਕ ਉਸ ਦੀ ਲਪੇਟ ਵਿੱਚ ਆ ਗਏ।
ਇਹ ਵੀ ਪੜ੍ਹੋ :ਆਖਿਰ ਕਿੱਥੋਂ ਨਿਕਲੀ ਲੁਧਿਆਣਾ ਦੇ ਸਾਹ ਔਖੇ ਕਰਨ ਵਾਲੀ ਗੈਸ, 11 ਲੋਕਾਂ ਦੀ ਮੌਤ ਦਾ ਜ਼ਿੰਮੇਦਾਰ ਕੌਣ?
ਅਧਿਕਾਰੀਆਂ ਵੱਲੋਂ ਜਾਂਚ ਜਾਰੀ : ਗੈਸ ਲੀਕ ਹੋਣ ਕਾਰਨ ਇਹ ਵੱਡਾ ਹਾਦਸਾ ਵਾਪਰਿਆ ਹੈ, ਫੈਕਟਰੀ ਦੇ ਵਿੱਚ ਕੀ ਬਣਾਇਆ ਜਾ ਰਿਹਾ ਸੀ ਅਤੇ ਗੈਸ ਕਿਵੇਂ ਲੀਕ ਹੋਈ ਇਸ ਬਾਰੇ ਵੀ ਜਾਂਚ ਚੱਲ ਰਹੀ ਹੈ। ਬੀਤੀ ਦੇਰ ਰਾਤ ਤੇਜ਼ ਬਾਰਿਸ਼ ਅਤੇ ਤੇਜ਼ ਹਨੇਰੀ ਚੱਲੀ ਸੀ, ਜਿਸ ਕਰਕੇ ਇਹ ਸ਼ੱਕ ਜਤਾਇਆ ਜਾ ਸਕਦਾ ਹੈ ਕਿ ਫੈਕਟਰੀ ਵਿਚ ਪਾਈਪ ਫਟਣ ਕਰਕੇ ਗੈਸ ਲੀਕ ਹੋਈ ਹੋਵੇਗੀ, ਪਰ ਫੈਕਟਰੀ ਵਿੱਚ ਕਿਸ ਤਰ੍ਹਾਂ ਦੀ ਗੈਰ ਸੀ, ਜਿਸ ਨਾਲ ਲੋਕਾਂ ਦਾ ਜਾਨੀ ਨੁਕਸਾਨ ਹੋਇਆ ਇਹ ਫਿਲਹਾਲ ਜਾਂਚ ਦਾ ਵਿਸ਼ਾ ਹੈ। ਮੌਕੇ 'ਤੇ ਪਹੁੰਚੇ ਸੀਨੀਅਰ ਅਫਸਰਾਂ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।