ਪੰਜਾਬ

punjab

ETV Bharat / state

ਕੈਪਟਨ ਦੀ ਨਵੀਂ ਪਾਰਟੀ ਬਾਰੇ ਭਾਰਤ ਭੂਸ਼ਨ ਆਸ਼ੂ ਦਾ ਵੱਡਾ ਬਿਆਨ - Captains new party

ਪੰਜਾਬ ਵਿੱਚ ਕਾਂਗਰਸ (Congress) ਵੱਲੋਂ ਕੁਝ ਸਮਾਂ ਪਹਿਲਾਂ ਵੱਡਾ ਫੇਰ ਬਦਲ ਕੀਤਾ ਗਿਆ ਜਿਸ ਵਿਚ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਦੁਆਰਾ ਅਸਤੀਫ਼ਾ ਦੇਣ ਤੋਂ ਬਾਅਦ ਜਦੋਂ ਉਸ ਨੂੰ ਚਰਨਜੀਤ ਸਿੰਘ ਚੰਨੀ ਨੇ ਨਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ। ਉਸ ਤੋਂ ਬਾਅਦ ਲਗਾਤਾਰ ਹੀ ਕੈਪਟਨ ਅਮਰਿੰਦਰ ਸਿੰਘ ਨਰਾਜ਼ ਚਲਦੇ ਆ ਰਹੇ ਸਨ। ਬੀਤੇ ਦਿਨੀਂ ਉਹਨਾਂ ਵੱਲੋਂ ਕਾਂਗਰਸ ਪਾਰਟੀ ਵਿੱਚੋ ਅਸਤੀਫ਼ਾ ਦੇਣ ਦੇ ਨਾਲਹੀ ਨਵੀਂ ਪਾਰਟੀ 'ਪੰਜਾਬ ਲੋਕ ਕਾਂਗਰਸ' (Punjab Lok Congress) ਦਾ ਐਲਾਨ ਕੀਤਾ ਗਿਆ।

ਕੈਪਟਨ ਦੀ ਨਵੀਂ ਪਾਰਟੀ ਬਾਰੇ ਭਾਰਤ ਭੂਸ਼ਨ ਆਸ਼ੂ ਦਾ ਵੱਡਾ ਬਿਆਨ
ਕੈਪਟਨ ਦੀ ਨਵੀਂ ਪਾਰਟੀ ਬਾਰੇ ਭਾਰਤ ਭੂਸ਼ਨ ਆਸ਼ੂ ਦਾ ਵੱਡਾ ਬਿਆਨ

By

Published : Nov 3, 2021, 3:16 PM IST

ਲੁਧਿਆਣਾ:ਪੰਜਾਬ ਵਿੱਚ ਕਾਂਗਰਸ (Congress) ਵੱਲੋਂ ਕੁਝ ਸਮਾਂ ਪਹਿਲਾਂ ਵੱਡਾ ਫੇਰ ਬਦਲ ਕੀਤਾ ਗਿਆ ਜਿਸ ਵਿਚ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਦੁਆਰਾ ਅਸਤੀਫ਼ਾ ਦੇਣ ਤੋਂ ਬਾਅਦ ਜਦੋਂ ਉਸ ਨੂੰ ਚਰਨਜੀਤ ਸਿੰਘ ਚੰਨੀ ਨੇ ਨਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ। ਉਸ ਤੋਂ ਬਾਅਦ ਲਗਾਤਾਰ ਹੀ ਕੈਪਟਨ ਅਮਰਿੰਦਰ ਸਿੰਘ ਨਰਾਜ਼ ਚਲਦੇ ਆ ਰਹੇ ਸਨ। ਬੀਤੇ ਦਿਨੀਂ ਉਹਨਾਂ ਵੱਲੋਂ ਕਾਂਗਰਸ ਪਾਰਟੀ ਵਿੱਚੋ ਅਸਤੀਫ਼ਾ ਦੇਣ ਦੇ ਨਾਲਹੀ ਨਵੀਂ ਪਾਰਟੀ 'ਪੰਜਾਬ ਲੋਕ ਕਾਂਗਰਸ' (Punjab Lok Congress) ਦਾ ਐਲਾਨ ਕੀਤਾ ਗਿਆ।

ਕੈਪਟਨ ਦੀ ਨਵੀਂ ਪਾਰਟੀ ਬਾਰੇ ਭਾਰਤ ਭੂਸ਼ਨ ਆਸ਼ੂ ਦਾ ਵੱਡਾ ਬਿਆਨ
ਇਸ ਬਾਬਤ ਬੋਲਦਿਆਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (Cabinet Minister Bharat Bhushan Ashu) ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਤਾਕਤਵਾਰ ਮੁੱਖ ਮੰਤਰੀ ਰਹੇ ਹਨ, ਤਾਂ ਉਸ ਦੇ ਪਿੱਛੇ ਵੀ ਕਾਂਗਰਸ ਦੀ ਦੇਣ ਹੈ। ਕਾਂਗਰਸ ਨੇ ਉਨ੍ਹਾਂ ਨੂੰ ਬਹੁਤ ਮਾਨ ਸਨਮਾਨ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਮਸਲੇ ਹੱਲ ਕੀਤੇ, ਪਰ ਅਨੇਕਾਂ ਮੁਦੇ ਉਹ ਹੱਲ ਨਹੀਂ ਕਰ ਸਕੇ।ਉਹਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਕਾਂਗਰਸ ਦਾ ਕੋਈ ਮੰਤਰੀ ਜਾਂ ਐਮਐਲਏ ਕੈਪਟਨ ਅਮਰਿੰਦਰ ਸਿੰਘ ਦੇ ਸੰਪਰਕ ਵਿੱਚ ਹੈ।

ਇਸਦੇ ਨਾਲ ਹੀ ਉਹਨਾਂ ਨੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਹੁਣ ਹੱਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ (CM Channy) ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਦਿਨ ਰਾਤ ਇੱਕ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਸਮੇਂ ਦੀ ਕੋਈ ਸੀਮਾਂ ਨਹੀਂ ਰਹੀ। ਲੋਕਾਂ ਦੇ ਮਸਲੇ ਸੁਲਝਾਉਣ ਲਈ ਚੰਨੀ ਸਰਕਾਰ ਰਾਤ ਨੂੰ ਵੀ ਮੀਟਿੰਗਾਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਬਿਜਲੀ ਸਮਝੌਤੇ ਰੱਦ ਕੀਤੇ ਜਾ ਰਹੇ ਹਨ ਜੋ ਫਾਇਦਾ ਹੋਵੇਗਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ ।

ਇਹ ਵੀ ਪੜ੍ਹੋ:ਕੈਪਟਨ ਨੇ ਬਣਾਈ ਨਵੀਂ 'ਪੰਜਾਬ ਲੋਕ ਕਾਂਗਰਸ' ਪਾਰਟੀ

ABOUT THE AUTHOR

...view details