ਲੁਧਿਆਣਾ: ਵਿਵਾਦਾਂ 'ਚ ਘਿਰੇ ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਸਿਮਰਜੀਤ ਸਿੰਘ ਬੈਂਸ ਨੇ ਦਿੱਲੀ ਚੱਲੋ ਦੇ 'ਚ ਹਰਿਆਣਾ ਸਰਕਾਰ ਤੇ ਕੇਂਦਰ ਸਰਕਾਰ 'ਤੇ ਤਿੱਖੀ ਬਿਆਨਬਾਜ਼ੀ ਕੀਤੇ। ਬੀਤੇ ਦਿਨ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਚੁਣੀ ਬੀਬੀ ਜਾਗੀਰ ਕੌਰ 'ਤੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ।
ਖੱਟਰ ਤੇ ਮੋਦੀ ਧਰਨੇ ਨੂੰ ਖ਼ਤਮ ਕਰਨਾ ਚਾਹੁੰਦੇ
ਦਿੱਲੀ ਚੱਲ਼ੋਂ ਮੁਹਿੰਮ ਦੇ ਤਹਿਤ ਕਿਸਾਨਾਂ ਨੂੰ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਕਾਫ਼ੀ ਤਸੀਹੇ ਦਿੱਤੇ ਤੇ ਬਾਅਦ ਕੇਂਦਰ ਸਰਕਾਰ ਕਿਸਾਨਾਂ ਨੂੰ ਬੁਰਾੜੀ ਦੇ ਮੈਦਾਨ 'ਚ ਬਿਠਾ ਧਰਨਾ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸਮਾਂ ਹੈ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਹੋਰ ਸਤਰੱਕ ਹੋਕੇ ਤੇ ਸਮਝਦਾਰੀ ਨਾਲ ਫੈਸਲੇ ਲੈਣੇ ਪੈਣੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਹੈ ਤੇ ਕਿਸਾਨ ਜਥੇਬੰਦੀਆਂ ਦੇ ਮੁਤਾਬਕ ਹੀ ਕੰਮ ਕਰਨਗੀਆਂ।