ਲੁਧਿਆਣਾ: ਲੁਧਿਆਣਾ ਵਿਖੇ ਪੁਲਿਸ ਕਮਿਸ਼ਨਰ ਦਫ਼ਤਰ (Police Commissioner's Office Ludhiana) ਦੇ ਬਾਹਰ ਵੱਡਾ ਹੰਗਾਮਾ ਹੋਇਆ। ਇਹ ਹੰਗਾਮਾ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦੇਣ ਆਏ ਨਿਹੰਗ ਜਥੇਬੰਦੀਆਂ ਦੇ ਆਗੂਆਂ ਅਤੇ ਕਾਂਗਰਸੀ ਆਗੂ (Congress leader) ਗੁਰਸਿਮਰਨ ਮੰਡ ਵਿਚਕਾਰ ਹੋਇਆ।
ਦੱਸ ਦੇਈਏ ਕਿ ਪਹਿਲਾਂ ਇੱਕ ਦੂਜੇ ਦੇ ਖ਼ਿਲਾਫ਼ ਦੋਵਾਂ ਧਿਰਾਂ ਵੱਲੋਂ ਗਾਲੀ ਗਲੋਚ ਕੀਤਾ ਗਿਆ। ਜਿਸ ਤੋਂ ਬਾਅਦ ਗੱਲ ਹੱਥੋਪਾਈ ਤੱਕ ਪਹੁੰਚ ਗਈ। ਦੋਵਾਂ ਧਿਰਾਂ ਵਿਚਾਲੇ ਧੱਕਾ ਮੁੱਕੀ ਵੀ ਹੋਈ। ਇਸ ਦੌਰਾਨ ਗੁਰਸਿਮਰਨ ਮੰਡ ਹੇਠਾਂ ਡਿੱਗ ਗਏ, ਜਿਸ ਕਾਰਨ ਉਨ੍ਹਾਂ ਦੀ ਪੱਗ ਲੱਥ ਗਈ।
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਪੂਰੇ ਹੰਗਾਮੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ (Social media) 'ਤੇ ਕਾਫੀ ਵਾਇਰਲ ਹੋ ਰਹੀ ਹੈ। ਗੁਰਸਿਮਰਨ ਮੰਡ ਭੱਜਦੇ ਹੋਏ ਪੁਲਿਸ ਕਮਿਸ਼ਨਰ ਦਫ਼ਤਰ ਵੱਲ ਜਾ ਰਹੇ ਹਨ। ਜਦੋਂ ਕਿ ਕੁਝ ਨਿਹੰਗ ਉਨ੍ਹਾਂ ਦੇ ਪਿੱਛੇ ਭੱਜ ਰਹੇ ਹਨ।